15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਵਲੋਂ 15 ਦੀ ਰੈਲੀ 'ਚ ਸ਼ਮੂਲੀਅਤ ਦਾ ਐਲਾਨ

ਅਜੀਤ ਡੈਸਕ 02-02-2026
ਬਟਾਲਾ, 1 ਫਰਵਰੀ (ਸਤਿੰਦਰ ਸਿੰਘ)-ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਬਹਾਲੀ ਤੇ ਭੱਤੇ ਬਹਾਲੀ ਮੋਰਚੇ ਦੀ ਗੁਰਦਾਸਪੁਰ ਜ਼ਿਲ੍ਹੇ ਦੀ ਮੀਟਿੰਗ ਕਨਵੀਨਰ ਹਰਜਿੰਦਰ ਸਿੰਘ ਵਡਾਲਾ ਬਾਂਗਰ ਤੇ ਰਾਜਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ 'ਚ ਅਧਿਆਪਕਾਂ ਦੀਆਂ ਵੱਖ-ਵੱਖ ਵਿੱਤੀ ਮੰਗਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਡਾਕਟਰ ਸਤਿੰਦਰ ਸਿੰਘ, ਉਪਕਾਰ ਸਿੰਘ ਵਡਾਲਾ ਬਾਂਗਰ, ਸਤਬੀਰ ਸਿੰਘ ਭੰਡਾਲ ਅਤੇ ਅਮਰਜੀਤ ਸਿੰਘ ਕੋਠੇ ਨੇ ਦੱਸਿਆ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਰਕੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਮੋਰਚੇ ਵਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਵੱਡੀ ਰੈਲੀ ਕਰਕੇ ਅਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ | ਗੁਰਦਾਸਪੁਰ ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਅਧਿਆਪਕ ਤੇ ਮੁਲਾਜ਼ਮ ਰੈਲੀ ਵਿਚ ਸ਼ਾਮਲ ਹੋਣਗੇ | ਇਸ ਮੌਕੇ ਪਰਮਜੀਤ ਸਿੰਘ, ਸ਼ਸ਼ੀ ਕੁਮਾਰ, ਪਰਮਪ੍ਰੀਤ ਸਿੰਘ, ਪਵਨ ਕੁਮਾਰ, ਸਰਬਜੀਤ ਸਿੰਘ, ਗਗਨਦੀਪ ਕੌਰ, ਮਹਿਮਾ, ਗੁਰਪਰਦੀਪ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਵਰਦਾਨ ਹੈ- ਸਵਾਮੀ ਵਿਗਿਆਨਾਨੰਦ ਅਗਲੀ ਖ਼ਬਰ 5 ਨੂੰ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਲੱਗਣਗੇ ਧਰਨੇ-ਵੈਰੋਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।