15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਵਰਦਾਨ ਹੈ- ਸਵਾਮੀ ਵਿਗਿਆਨਾਨੰਦ

ਅਜੀਤ ਡੈਸਕ 02-02-2026
ਊਧਨਵਾਲ, 1 ਫਰਵਰੀ (ਪਰਗਟ ਸਿੰਘ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਪਣੇ ਸਿਹਤ ਜਾਗਰੂਕਤਾ ਪ੍ਰੋਗਰਾਮ ਆਰੋਗਿਆ ਪ੍ਰੋਜੈਕਟ ਦੇ ਤਹਿਤ ਆਪਣੇ ਆਸ਼ਰਮ ਹਰਪੁਰਾ 'ਚ 2 ਦਿਨਾਂ ਦਾ ਵਿਲੱਖਣ ਯੋਗ ਤੇ ਧਿਆਨ ਸਾਧਨਾ ਕੈਂਪ ਲਗਾਇਆ ਗਿਆ, ਜਿਸ 'ਚ ਸੰਸਥਾਨ ਵਲੋਂ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ ਸ਼ਿਸ਼ ਯੋਗਾਚਾਰੀਆ ਸਵਾਮੀ ਵਿਗਿਆਨਾਨੰਦ ਨੇ ਕਿਹਾ ਕਿ ਵਧਦੇ ਸ਼ਹਿਰੀਕਰਨ, ਪ੍ਰਦੂਸ਼ਣ, ਅਨਿਯਮਿਤ ਖੁਰਾਕ ਤੇ ਉਦਯੋਗੀਕਰਨ ਕਾਰਨ ਰੁੱਖਾਂ ਦੀ ਕਟਾਈ ਨੇ ਕੁਦਰਤੀ ਅਸੰਤੁਲਨ ਦੀ ਸਥਿਤੀ ਪੈਦਾ ਕਰ ਦਿੱਤੀ ਹੈ, ਜਦੋਂ ਕਿ ਪ੍ਰਦੂਸ਼ਿਤ ਹਵਾ 'ਚ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਹੈ, ਜਿਸ ਕਾਰਨ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਨਾਲ-ਨਾਲ ਸ਼ੂਗਰ, ਟੀ.ਬੀ., ਕੈਂਸਰ, ਡੇਂਗੂ, ਚਿਕਨਗੁਨੀਆ ਤੇ ਕਈ ਤਰ੍ਹਾਂ ਦੇ ਵਾਇਰਲ ਬੁਖ਼ਾਰ ਵੀ ਵੱਧ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਵਿਗਿਆਨ ਦੀ ਮਦਦ ਨਾਲ ਆਧੁਨਿਕ ਡਾਕਟਰੀ ਪ੍ਰਣਾਲੀ ਆਪਣੇ ਸ਼ਿਖ਼ਰ 'ਤੇ ਪਹੁੰਚ ਗਈ ਹੈ, ਪਰ ਅਜੇ ਵੀ ਬਹੁਤ ਸਾਰੀਆਂ ਬਿਮਾਰੀਆਂ ਹਨ, ਜਿਨ੍ਹਾਂ ਦਾ ਹੱਲ ਆਧੁਨਿਕ ਡਾਕਟਰੀ ਪ੍ਰਣਾਲੀ ਵਿਚ ਨਹੀਂ, ਬਲਕਿ ਭਾਰਤੀ ਵੈਦਿਕ ਯੋਗ ਦਰਸ਼ਨ ਵਿਚ ਹੈ | ਸਵਾਮੀ ਨੇ ਸਾਧਕਾਂ ਨੂੰ 'ਤਾਡਾਸਨ, ਤਿਰਯਕ ਤਾਡਾਸਨ, ਵੀਰ ਭਦ੍ਰਾਸਨ, ਕਰਤਲ ਧਵਨੀ ਯੋਗ, ਨਿ੍ਤਯ ਯੋਗ, ਨਾੜੀ ਸ਼ੋਧਨ ਪ੍ਰਾਣਾਯਾਮ, ਭ੍ਰਾਮਰੀ ਪ੍ਰਾਣਾਯਾਮ, ਉਜਯੀ ਪ੍ਰਾਣਾਯਾਮ, ਸਕੰਧਾ ਚਲਨ, ਪਦ ਚਲਨ, ਸਰਵਾਈਕਲ ਦਰਦ ਨਾਲ ਸਬੰਧਤ ਸੂਖਮ ਕਸਰਤਾਂ ਆਦਿ ਦਾ ਅਭਿਆਸ ਕਰਵਾਇਆ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਸਰੀਰਕ ਤੇ ਵਿਗਿਆਨਕ ਲਾਭਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਸੰਸਥਾਨ ਦੁਆਰਾ ਆਪਣੇ ਆਰੋਗਯ ਪ੍ਰੋਜੈਕਟ ਦੇ ਤਹਿਤ ਸਾਧਕਾਂ ਨੂੰ ਆਯੁਰਵੈਦਿਕ ਦਵਾਈਆਂ ਵੀ ਉਪਲੱਬਧ ਕਰਵਾਈਆਂ ਗਈਆਂ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ 2 ਗਿ੍ਫਤਾਰ ਅਗਲੀ ਖ਼ਬਰ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਵਲੋਂ 15 ਦੀ ਰੈਲੀ 'ਚ ਸ਼ਮੂਲੀਅਤ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।