16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰਦੁਆਰਾ ਸ਼ਹੀਦਾਂ ਸਰਸਪੁਰ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਜੀਤ ਡੈਸਕ 02-02-2026
ਤਿੱਬੜ, 1 ਫਰਵਰੀ (ਭੁਪਿੰਦਰ ਸਿੰਘ ਬੋਪਾਰਾਏ)-ਗੁਰਦੁਆਰਾ ਸ਼ਹੀਦਾਂ ਸਰਸਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਤਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਬੁਰਜ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੰੂ ਗੁਰਬਾਣੀ ਕੀਰਤਨ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿਚ ਕਰਵਾਏ ਸਮਾਗਮ ਵਿਚ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਅਵਤਾਰ ਸਿੰਘ, ਇੰਦਰਜੀਤ ਸਿੰਘ, ਕੁਲਵੰਤ ਸਿੰਘ ਸਾਬੀ, ਅਮਰਦੀਪ ਸਿੰਘ, ਫੁੱਮਣ ਸਿੰਘ, ਗਿੰਦਰ ਅਤੇ ਆਸ਼ੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅਰਵਿੰਦਰਜੀਤ ਬੋਪਾਰਾਏ ਪੀ.ਐਸ.ਪੀ.ਸੀ.ਐਲ. ਬਾਰਡਰ ਜ਼ੋਨ ਅੰਮਿ੍ਤਸਰ ਦੇ ਚੀਫ਼ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।