16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

4 ਦੇ ਪਟਿਆਲਾ ਧਰਨੇ 'ਚ ਟੈਕਨੀਕਲ ਸਰਵਿਸ ਯੂਨੀਅਨ ਦੇ ਸਾਥੀ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ

ਅਜੀਤ ਡੈਸਕ 02-02-2026
ਬਹਿਰਾਮਪੁਰ, 1 ਫਰਵਰੀ (ਪ੍ਰੋ: ਬਲਬੀਰ ਸਿੰਘ ਕੋਲਾ)-ਟੈਕਨੀਕਲ ਸਰਵਿਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੰਜੀਵ ਸੈਣੀ ਤੇ ਸਰਕਲ ਪ੍ਰਧਾਨ ਸੰਜੀਵ ਸ਼ਰਮਾ ਵਲੋਂ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ 4 ਫਰਵਰੀ ਨੰੂ ਉਪ ਦਫ਼ਤਰ ਪਟਿਆਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਵਿਭਾਗ ਦੀਆਂ ਵੱਖ-ਵੱਖ ਸ਼ਹਿਰਾਂ 'ਚ ਬੇਸਕੀਮਤੀ ਜ਼ਮੀਨਾਂ, ਜਾਇਦਾਦਾਂ ਵੇਚਣ ਦੇ ਵਿਰੋਧ 'ਚ, 800 ਮੈਗਾਵਾਟ ਦੋ ਨੰਬਰ ਅਤਿ ਆਧੁਨਿਕ ਤਕਨੀਕ ਥਰਮਲ ਰੋਪੜ ਵਿਖੇ ਲਗਾਉਣ ਦੀ ਮੰਗ, ਬਿਜਲੀ ਐਕਟ 2025 ਵਿਰੁੱਧ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਜਿਸ 'ਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਾਥੀ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਜੇਕਰ ਸਰਕਾਰ ਵਲੋਂ ਜ਼ਮੀਨਾਂ ਵੇਚਣ ਦਾ ਫੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜਸਪਾਲ ਸਿੰਘ ਵਿਝਵਾ, ਜੋਗਿੰਦਰ ਮੰਜ, ਠਾਕੁਰ ਦਿਨੇਸ਼ਵਰ ਸਿੰਘ, ਰਕੇਸ਼ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਰਕਿਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅ. ਜਗਜੀਤ ਸਿੰਘ ਕਾਹਲੋਂ 2 ਦਰਜਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਸ਼ਹੀਦ ਬਾਬਾ ਨੌਧ ਸਿੰਘ ਦਾ ਜੋੜ ਮੇਲਾ 15 ਨੂੰ ਮਨਾਇਆ ਜਾਵੇਗਾ-ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।