16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪਠਾਨਕੋਟ ਪੁਲਿਸ ਵਲੋਂ ਜਵਾਹਰ ਨਵੋਦਿਆ ਸਕੂਲ 'ਚ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 02-02-2026
ਘਰੋਟਾ, 1 ਫਰਵਰੀ (ਸੰਜੀਵ ਗੁਪਤਾ)-ਪਠਾਨਕੋਟ ਪੁਲਿਸ ਵਲੋਂ ਜਵਾਹਰ ਨਵੋਦਿਆ ਵਿਦਿਆਲੇ ਵਿਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਧੋਖਾਧੜੀਆਂ ਤੋਂ ਬਚਾਅ, ਆਨਲਾਈਨ ਸੁਰੱਖਿਆ ਤੇ ਜ਼ਿੰਮੇਵਾਰ ਡਿਜ਼ੀਟਲ ਵਰਤੋਂ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਨੌਜਵਾਨ ਪੀੜ੍ਹੀ ਤਕਨਾਲੋਜੀ ਦੀ ਵਰਤੋਂ ਸੋਚ-ਸਮਝ ਕੇ ਕਰ ਸਕੇ | ਇਹ ਸੈਮੀਨਾਰ ਸਕੂਲ ਦੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਜਿਸ 'ਚ ਜ਼ਿਲ੍ਹਾ ਪੁਲਿਸ ਪਠਾਨਕੋਟ ਦੇ ਸਬ ਇੰਸਪੈਕਟਰ ਜੈਕਸਨ ਕੁਮਾਰ ਨੇ ਅਧਿਕਾਰੀਆਂ ਨਾਲ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਦੇ ਨਵੇਂ ਤਰੀਕਿਆਂ ਬਾਰੇ ਜਾਣੂ ਕਰਵਾਇਆ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਣਜਾਣ ਕਾਲਾਂ, ਫਰਜ਼ੀ ਲਿੰਕਾਂ, ਓ.ਟੀ.ਪੀ. ਸਾਂਝੇ ਕਰਨ ਤੇ ਸੋਸ਼ਲ ਮੀਡੀਆ 'ਤੇ ਗ਼ਲਤ ਜਾਣਕਾਰੀ ਪੋਸਟ ਕਰਨ ਨਾਲ ਕਿਵੇਂ ਵੱਡਾ ਨੁਕਸਾਨ ਹੋ ਸਕਦਾ ਹੈ | ਨਾਲ ਹੀ ਵਿਦਿਆਰਥੀਆਂ ਨੂੰ ਮਜ਼ਬੂਤ ਪਾਸਵਰਡ ਵਰਤਣ, ਦੋ-ਪੜਾਅ ਪ੍ਰਮਾਣਿਕਤਾ ਲਾਗੂ ਕਰਨ ਤੇ ਸਾਈਬਰ ਘਟਨਾ ਹੋਣ 'ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਸਲਾਹ ਦਿੱਤੀ ਗਈ | ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦਾ ਵਿਦਿਆਰਥੀ ਹੀ ਕੱਲ੍ਹ ਦਾ ਨਾਗਰਿਕ ਹੈ ਤੇ ਜੇਕਰ ਨੌਜਵਾਨ ਵਰਗ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਹੋਵੇਗਾ | ਪਿ੍ੰਸੀਪਲ ਡਾ: ਸੰਦੀਪ ਕੁਮਾਰ ਨੇ ਪਠਾਨਕੋਟ ਪੁਲਿਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹਨ |
ਪਿਛਲੀ ਖ਼ਬਰ ਇਲਾਕੇ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰ ਰਿਹਾ ਹੈ ਯੰਗ ਬਲੂ ਕਲੱਬ ਅਗਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।