16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਅਜੀਤ ਡੈਸਕ 02-02-2026
ਸ਼ਾਹਪੁਰ ਕੰਢੀ, 1 ਫਰਵਰੀ (ਰਣਜੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਕਾਲੋਨੀ ਨਿਵਾਸੀ ਤੇ ਇਲਾਕੇ ਦੀਆਂ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਨੇ ਪੂਰਨ ਸਹਿਯੋਗ ਪਾਇਆ | ਰਾਗੀ ਸਿੰਘ ਨੇ ਆਈ ਹੋਈ ਸਾਧ ਸੰਗਤ ਨੰੂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਤੇ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਯੋਗਰਾਜ ਸਿੰਘ, ਬੋਧ ਰਾਜ, ਵਿਜੇ ਕੁਮਾਰ, ਲਖਵਿੰਦਰ ਸਿੰਘ, ਉਤਮ ਚੰਦ, ਗੁਰਮੀਤ ਸਿੰਘ, ਅਸ਼ੋਕ ਕੁਮਾਰ, ਤਾਰਾ ਚੰਦ, ਰਾਮਪਾਲ ਬੰਗਾ, ਮਾਸਟਰ ਮਹਿੰਦਰ ਪਾਲ, ਕਪਿਲ ਕੁਮਾਰ, ਵਿਪਨ ਕੁਮਾਰ, ਦਿਨੇਸ਼ ਕੁਮਾਰ ਭਾਟੀਆ, ਪਰਮਜੀਤ ਸਿੰਘ, ਸੋਹਨ ਲਾਲ, ਜਤਿੰਦਰ ਲਾਡੀ, ਮੁੱਖ ਇੰਜੀ: ਸ਼ੇਰ ਸਿੰਘ ਅਤੇ ਐਕਸੀਅਨ ਹੈਡ ਕਵਾਟਰ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਵੇਂ ਯੂ.ਜੀ.ਸੀ. ਕਾਨੂੰਨ ਵਿਰੁੱਧ ਜਨਰਲ ਸਮਾਜ ਦੀਆਂ ਜਥੇਬੰਦੀਆਂ ਸੜਕਾਂ 'ਤੇ ਉਤਰੀਆਂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸਰਨਾ ਵਿਖੇ ਸੂਬਾ ਅਤੇ ਰਾਸ਼ਟਰੀ ਪੱਧਰ 'ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।