12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਦਿਉਲ ਮਲਟੀਸਪੈਸ਼ਲਿਸਟ ਹਸਪਤਾਲ ਸਰਵੋਤਮ ਮਲਟੀਸਪੈਸ਼ਲਿਸਟ ਹਸਪਤਾਲ ਦੇ ਪੁਰਸਕਾਰ ਨਾਲ ਸਨਮਾਨਿਤ

ਅਜੀਤ ਡੈਸਕ 03-02-2026
ਗੁਰਦਾਸਪੁਰ, 2 ਫਰਵਰੀ (ਗੁਰਪ੍ਰਤਾਪ ਸਿੰਘ)-ਦਿਉਲ ਮਲਟੀਸਪੈਸ਼ਲਿਸਟ ਹਸਪਤਾਲ ਗੁਰਦਾਸਪੁਰ ਨੂੰ ਸਿਹਤ ਖੇਤਰ 'ਚ ਵਧੀਆ ਸੇਵਾਵਾਂ ਦੇਣ ਲਈ ਸਰਵੋਤਮ ਮਲਟੀਸਪੈਸ਼ਲਿਟੀ ਹਸਪਤਾਲ ਦੇ ਮਾਣਯੋਗ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਜੀ ਮੀਡੀਆ ਦੇ ਪਲੇਟਫਾਰਮ 'ਤੇ ਆਯੋਜਿਤ ਹੈਲਥ ਕਾਂਕਲੇਵ ਦੌਰਾਨ ਪ੍ਰਦਾਨ ਕੀਤਾ ਗਿਆ | ਇਹ ਸਨਮਾਨ ਪੰਜਾਬ ਦੇ ਮਾਣਯੋਗ ਸਿਹਤ ਮੰਤਰੀ ਬਲਬੀਰ ਸਿੰਘ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਾਂਝੇ ਤੌਰ 'ਤੇ ਪ੍ਰਦਾਨ ਕੀਤਾ ਗਿਆ | ਦਿਉਲ ਮਲਟੀਸਪੈਸ਼ਲਿਸਟ ਹਸਪਤਾਲ ਨੂੰ ਇਹ ਐਵਾਰਡ ਨਿਊਰੋਸਰਜਰੀ, ਆਰਥੋਪੀਡਿਕ ਟਰੌਮਾ ਕੇਅਰ, ਕਿ੍ਟੀਕਲ ਕੇਅਰ, ਆਈ.ਸੀ.ਯੂ. ਸੇਵਾਵਾਂ, ਯੂਰੋਲੋਜੀ, ਪਲਾਸਟਿਕ ਸਰਜਰੀ, ਨਾਨ-ਇਨਵੇਸਿਵ ਕਾਰਡੀਓਲੋਜੀ, ਬਲੱਡ ਪ੍ਰੈਸ਼ਰ ਤੇ ਡਾਇਬਟੀਜ਼ ਦੀ ਦੇਖਭਾਲ, ਨਾਲ ਹੀ 24x7 ਐਮਰਜੈਂਸੀ, ਡਾਇਲਿਸਿਸ ਤੇ ਨੇਫਰੋਲੋਜੀ ਯੂਨਿਟ ਵਿਚ ਉੱਚ ਮਿਆਰੀ ਤੇ ਨਿਰੰਤਰ ਸੇਵਾਵਾਂ ਲਈ ਦਿੱਤਾ ਗਿਆ | ਹਸਪਤਾਲ ਪ੍ਰਬੰਧਨ ਨੇ ਇਸ ਉਪਲਬਧੀ ਨੂੰ ਮਰੀਜ਼ਾਂ ਦੇ ਭਰੋਸੇ, ਡਾਕਟਰਾਂ ਤੇ ਪੂਰੀ ਮੈਡੀਕਲ ਟੀਮ ਦੀ ਲਗਨ ਦਾ ਨਤੀਜਾ ਦੱਸਦੇ ਹੋਏ ਕਿਹਾ ਕਿ ਭਵਿੱਖ ਵਿਚ ਵੀ ਲੋਕਾਂ ਨੂੰ ਵਿਸ਼ਵ-ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਸਪਤਾਲ ਪੂਰੀ ਤਰ੍ਹਾਂ ਵਚਨਬੱਧ ਰਹੇਗਾ |
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ 3 ਵਿਅਕਤੀ ਕਾਬੂ ਅਗਲੀ ਖ਼ਬਰ ਦੋ ਪਰਿਵਾਰਾਂ ਦੀ ਲੜਾਈ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਦੀ ਸਿੱਖ ਆਗੂਆਂ ਤੇ ਪਿੰਡ ਵਾਸੀਆਂ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।