12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਦੀ ਜ਼ਮਾਨਤ ਹੋਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ- ਜਥੇਦਾਰ ਮਝੈਲ

ਅਜੀਤ ਡੈਸਕ 03-02-2026
ਧਿਆਨਪੁਰ, 2 ਫਰਵਰੀ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ ਨਾਲ ਜਿੱਥੇ ਅਕਾਲੀ ਦਲ ਦੀ ਵੱਡੀ ਜਿੱਤ ਹੋਈ ਹੈ, ਉੱਥੇ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਹਾਰ ਹੋਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਥੇ. ਕੁਲਜੀਤ ਸਿੰਘ ਮਝੈਲ ਸੰਗਤੂਵਾਲ ਨੇ ਕੀਤਾ | ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਲੰਬੀ ਜੱਦੋ-ਜਹਿਦ ਤੋਂ ਬਾਅਦ ਸੱਚ ਦੀ ਵੱਡੀ ਜਿੱਤ ਹੋਈ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਰਾਂ ਦੇ ਹੌਂਸਲੇ ਬੁਲੰਦ ਹੋ ਗਏ ਹਨ | ਇਸ ਸਮੇਂ ਤੇਜਬੀਰ ਸਿੰਘ ਪੀ.ਏ. ਲੰਗਾਹ, ਜਗਰੂਪ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਢਿਲਵਾਂ, ਪ੍ਰਧਾਨ ਲਖਵਿੰਦਰ ਸਿੰਘ ਢਿਲਵਾਂ, ਚੇਅਰਮੈਨ ਗੁਰਦੇਵ ਸਿੰਘ ਧਾਰੋਵਾਲੀ, ਡਾ. ਬਲਰਾਜ ਸਿੰਘ ਕੋਟਲੀ ਮੱਲ੍ਹੀ, ਡਾ. ਕਮਲਜੀਤ ਸਿੰਘ ਉਦੋਵਾਲੀ, ਨਵਜੀਤ ਸਿੰਘ ਉਦੋਵਾਲੀ, ਜਥੇਦਾਰ ਬਲਕਾਰ ਸਿੰਘ ਚੈਨੇਵਾਲ, ਚੇਅ. ਬੂਟਾ ਸਿੰਘ ਸਿੰਘ ਡੇਰਾ ਪਠਾਣਾ, ਤੇਜਿੰਦਰਬੀਰ ਸਿੰਘ ਯੂ.ਕੇ., ਸਰਪੰਚ ਗੁਰਦਿਆਲ ਸਿੰਘ ਰਾਏਮਲ, ਅਮਰਜੀਤ ਸਿੰਘ ਦੇਹੜ, ਜਥੇ. ਬਲਵਿੰਦਰ ਸਿੰਘ ਗਾਜੀਨੰਗਲ, ਸਰਪੰਚ ਧਰਮਿੰਦਰ ਸਿੰਘ ਬੱਬਾ ਰਾਏਚੱਕ, ਦੀਦਾਰ ਸਿੰਘ ਰਾਏਚੱਕ ਮੈਂਬਰ, ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ, ਸੁਖਵਿੰਦਰ ਸਿੰਘ ਗਿਲਾਂਵਾਲੀ, ਸਮਸ਼ੇਰ ਸਿੰਘ ਗਿਲਾਂਵਾਲੀ, ਗੁਰਪ੍ਰੀਤ ਸਿੰਘ ਸੂਬੇਦਾਰ ਗਿਲਾਂਵਾਲੀ, ਸਰਪੰਚ ਕਸ਼ਮੀਰੀ ਲਾਲ ਲਾਲਪੁਰ, ਸਰਪੰਚ ਮੱਖਣ ਸਿੰਘ ਬਸੰਤਕੋਟ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਦਾ ਹਰੇਕ ਵਰਗ ਨੂੰ ਲਾਭ ਮਿਲੇਗਾ-ਬੱਲਾ ਜੈਤੋਸਰਜਾ, ਡਾ. ਅੱਤਰ... ਅਗਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਹੋਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ- ਜਥੇਦਾਰ ਮਝੈਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।