12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਡਾਕਟਰ ਸਤਪਾਲ ਸਿੰਘ ਬਣੇ ਸੀਨੀਅਰ ਸਿਟੀਜ਼ਨ ਫੋਰਮ ਦੇ ਨਵੇਂ ਪ੍ਰਧਾਨ

ਅਜੀਤ ਡੈਸਕ 03-02-2026
ਬਟਾਲਾ, 2 ਫ਼ਰਵਰੀ (ਸਤਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਫ਼ੋਰਮ ਦੀ ਅਹਿਮ ਮੀਟਿੰਗ ਕੀਤੀ ਗਈ, ਜਿਸ 'ਚ ਸਾਬਕਾ ਪ੍ਰਧਾਨ ਸਵਰਗਵਾਸੀ ਪਿ੍ੰਸੀਪਲ ਲਛਮਣ ਸਿੰਘ ਦੇ ਅਕਾਲ ਚਲਾਣੇ ਉਪਰੰਤ ਨਵੀਂ ਟੀਮ ਦਾ ਗਠਨ ਕਰਦੇ ਹੋਏ ਡਾ. ਸਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਏ.ਐਸ. 1) ਰਿਟਾਇਰਡ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਡਾ. ਸੱਤਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਸੀਨੀਅਰ ਸਿਟੀਜ਼ਨ ਫੋਰਮ ਦੇ ਪ੍ਰਧਾਨ ਪਿ੍ੰਸੀਪਲ ਲਛਮਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਹੁਣ ਨਵੀਂ ਟੀਮ ਦਾ ਗਠਨ ਕਰਨ ਲਈ ਸਮੂਹ ਮੈਂਬਰਾਂ ਦੀ ਜ਼ਰੂਰੀ ਮੀਟਿੰਗ ਕੀਤੀ ਗਈ, ਜਿਸ 'ਚ ਪਹਿਲਾਂ ਸਵਰਗਵਾਸੀ ਪਿ੍ੰਸੀਪਲ ਲਛਮਣ ਸਿੰਘ ਤੇ ਮੈਂਬਰ ਗੁਰਨਾਮ ਸਿੰਘ ਸੰਧੂ ਗੋਲਡ ਮੈਡਲਿਸਟ ਦੇ ਅਕਾਲ ਚਲਾਣੇ 'ਤੇ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ | ਉਪਰੰਤ ਸੀਨੀਅਰ ਸਿਟੀਜ਼ਨ ਦੀਆਂ ਗਤੀਵਿਧੀਆਂ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਨਵੀਂ ਟੀਮ ਦਾ ਗਠਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਇੰਜੀ. ਨਰਿੰਦਰ ਸਿੰਘ ਸਿੱਧੂ ਨੂੰ ਫੋਰਮ ਦਾ ਉੱਪ ਪ੍ਰਧਾਨ, ਐਡਵੋਕੇਟ ਸਰਦੂਲ ਸਿੰਘ ਨੂੰ ਸਰਪ੍ਰਸਤ, ਜਨਰਲ ਸਕੱਤਰ ਮੈਨੇਜਰ ਗੁਰਦਰਸ਼ਨ ਸਿੰਘ ਧਾਮੀ, ਸਕੱਤਰ ਪਿ੍ੰਸੀਪਲ ਨਾਨਕ ਸਿੰਘ, ਪਿ੍ੰਸੀਪਲ ਪਿ੍ਤਪਾਲ ਸਿੰਘ ਨੂੰ ਜੁਆਇਟ ਸਕੱਤਰ, ਖ਼ਜ਼ਾਨਚੀ ਪਿ੍ੰਸੀਪਲ ਨਵਤੇਜਪਾਲ ਸਿੰਘ ਪਨੇਸਰ ਨੂੰ ਨਿਯੁਕਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਹੁਣ ਵੀ ਸੀਨੀਅਰ ਸਿਟੀਜ਼ਨ ਫ਼ੋਰਮ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਜਾਰੀ ਰੱਖੇਗੀ |
ਇਸ ਮੌਕੇ ਇੰਸਪੈਕਟਰ ਸਵਿੰਦਰ ਸਿੰਘ ਸੰਧੂ, ਇੰਸਪੈਕਟਰ ਦਰਸ਼ਨ ਲਾਲ, ਮੁੱਖ ਅਧਿਆਪਕ ਕੁਲਵੰਤ ਸਿੰਘ ਸਟੇਟ ਐਵਾਰਡੀ, ਸੀਨੀ. ਮੈਨੇਜਰ ਕਸ਼ਮੀਰ ਸਿੰਘ ਛੀਨਾ, ਪਿ੍ੰਸੀਪਲ ਬਲਵੰਤ ਸਿੰਘ ਮੱਲ੍ਹੀ, ਡੀ.ਐੱਸ.ਐੱਸ.ਓ. ਰਜਿੰਦਰ ਸਿੰਘ, ਜਸਵੰਤ ਸਿੰਘ, ਡਾ. ਗੁਰਦੇਵ ਸਿੰਘ ਰੰਧਾਵਾ, ਰਘਬੀਰ ਸਿੰਘ, ਸਵਰਨ ਸਿੰਘ ਸਰੂਪਵਾਲੀ, ਸੁਰਿੰਦਰ ਸਿੰਘ ਕਾਹਲੋਂ ਅਤੇ ਅਰਵਿੰਦਰ ਸਿੰਘ ਪਰਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਨੱਥੂ ਖਹਿਰਾ ਦੇ ਨੌਜਵਾਨ ਦੀ ਸਾਊਦੀ ਅਰਬ 'ਚ ਹੋਈ ਮੌਤ ਅਗਲੀ ਖ਼ਬਰ ਪਿ੍ੰ. ਸੁਲੱਖਣ ਸਿੰਘ ਵਲੋਂ ਮਨਰੇਗਾ 'ਚ ਬਦਲਾਅ ਦੇ ਵਿਰੋਧ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।