12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਿੰਡ ਨੱਥੂ ਖਹਿਰਾ ਦੇ ਨੌਜਵਾਨ ਦੀ ਸਾਊਦੀ ਅਰਬ 'ਚ ਹੋਈ ਮੌਤ

ਅਜੀਤ ਡੈਸਕ 03-02-2026
ਊਧਨਵਾਲ, 2 ਫਰਵਰੀ (ਪਰਗਟ ਸਿੰਘ)-ਪਿੰਡ ਨੱਥੂ ਖਹਿਰਾ ਦੇ ਨੌਜਵਾਨ ਮਨਦੀਪ ਸਿੰਘ (37) ਪੁੱਤਰ ਬਲਦੇਵ ਸਿੰਘ ਜੋ ਕਿ ਰੋਜ਼ੀ-ਰੋਟੀ ਕਮਾਉਣ ਲਈ 2 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਸਾਊਦੀ ਅਰਬ ਵਿਚ ਗਿਆ ਸੀ, ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ | ਪਿੰਡ ਦੇ ਸਰਪੰਚ ਸਰਵਣ ਸਿੰਘ ਅਤੇ ਮਿ੍ਤਕ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ ਘਰ ਵਿਚ ਗਰੀਬੀ ਦੀ ਹਾਲਤ ਹੋਣ ਕਰਕੇ ਆਪਣੇ ਹਿੱਸੇ ਦਾ ਇਕ ਖੇਤ ਗਹਿਣੇ ਰੱਖ ਕੇ ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ | ਲੰਘੀ 30 ਜਨਵਰੀ ਨੂੰ ਉਸ ਦੇ ਸਾਥੀਆਂ ਨੇ ਸੂਚਨਾ ਦਿੱਤੀ ਕਿ ਮਨਦੀਪ ਸਿੰਘ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ | ਮਨਦੀਪ ਸਿੰਘ ਦੇ ਪਿਤਾ ਬਲਦੇਵ ਸਿੰਘ ਨੇ ਪੰਜਾਬ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮਨਦੀਪ ਸਿੰਘ ਦੀ ਦੇਹ ਮੰਗਵਾ ਕੇ ਦਿੱਤੀ ਜਾਵੇ |
ਪਿਛਲੀ ਖ਼ਬਰ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਡਾਕਟਰ ਸਤਪਾਲ ਸਿੰਘ ਬਣੇ ਸੀਨੀਅਰ ਸਿਟੀਜ਼ਨ ਫੋਰਮ ਦੇ ਨਵੇਂ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।