12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਨੂੰ ਸੂਬਾ ਤੇ ਕੇਂਦਰ ਸਰਕਾਰ ਤੋਂ ਮਿਲੀ ਵਿਸ਼ੇਸ਼ ਗ੍ਰਾਂਟ

ਅਜੀਤ ਡੈਸਕ 03-02-2026
ਕਲਾਨੌਰ, 2 ਫਰਵਰੀ (ਪੁਰੇਵਾਲ)-ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ, ਅਮਰਿੰਦਰ ਸਿੰਘ ਮੱਲ੍ਹੀ, ਮੈਡਮ ਸੁਪ੍ਰੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਦਿਨ ਦੁਗਣੀ-ਰਾਤ ਚੌਗਣੀ ਤਰੱਕੀ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪਿੰ੍ਰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਨੂੰ ਭਾਰਤ ਸਰਕਾਰ ਦੇ ਅਦਾਰੇ ਸੀ.ਐੱਸ.ਆਈ.ਆਰ. ਨੈਸ਼ਨਲ ਇੰਸਟੀਚਿਊਟ ਆਫ ਸਾਇੰਸ ਕਮਿਉਨੀਕੇਸ਼ਨ ਤੇ ਪਾਲਿਸੀ ਰਿਸਚਰਚ ਨਵੀ ਦਿੱਲੀ ਵਲੋਂ ਵਿਸ਼ੇਸ਼ ਗ੍ਰਾਂਟ ਮਿਲਣ 'ਤੇ ਕੀਤਾ | ਪਿੰ੍ਰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਅਦਾਰੇ ਸੀ.ਐੱਸ.ਆਈ.ਆਰ. ਨੈਸ਼ਨਲ ਇੰਸਟੀਚਿਊਟ ਆਫ਼ ਸਾਇੰਸ ਕਮਿਉਨੀਕੇਸ਼ਨ ਤੇ ਪਾਲਿਸੀ ਰਿਸਚਰਚ ਨਵੀ ਦਿੱਲੀ ਵਲੋਂ ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਤੇ ਮੈਥ (ਸਟੈਮ) ਜਾਗਰੂਕਤਾ ਲਈ ਸੰਯੁਕਤ ਰੂਪ 'ਚ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਤੇ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਵਲੋਂ ਸਖ਼ਤ ਮਿਹਨਤ ਨਾਲ ਆਪਣੀ ਰਿਪੋਰਟ ਤਿਆਰ ਕਰਕੇ ਉਪਰੋਕਤ ਵਿਭਾਗ ਨੂੰ ਭੇਜੀ ਗਈ ਤੇ ਅੰਤ 'ਚ ਸਕੂਲ ਦੀ ਸਖ਼ਤ ਮਿਹਨਤ ਦੇ ਨਤੀਜੇ ਵਜੋਂ ਸਕੂਲ ਨੂੰ ਵਿਸ਼ੇਸ਼ ਗ੍ਰਾਂਟ ਮਿਲੀ ਹੈ | ਪਿੰ੍ਰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਤੇ ਮੈਥ (ਸਟੈਮ) ਜਾਗਰੂਕਤਾ ਲਈ ਸਕੂਲ ਦੇ ਵਿਦਿਆਰਥੀਆਂ ਨੂੰ ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਤੇ ਹਿਸਾਬ ਵਿਸ਼ੇ ਅਧੀਨ ਸਕੂਲ 'ਚ ਵਿਸ਼ੇਸ਼ ਵਰਕਸ਼ਾਪ ਲਗਾਈ ਹੋਵੇਗੀ, ਜਿਸ 'ਚ ਨੈਸ਼ਨਲ ਇੰਸਚੀਉਟ ਆਫ਼ ਸਾਇੰਸ ਕਮਿਊਨੀਕੇਸ਼ਨ ਤੇ ਪਾਲਿਸੀ ਰਿਸਚਰਚ ਨਵੀ ਦਿੱਲੀ ਤੋਂ ਸਾਇੰਟਿਸਟ ਡਾ. ਪੁਸ਼ਪਾਂਜਲੀ ਤਿ੍ਪਾਠੀ, ਮੁੱਖ ਰਿਸਰਚਰ ਡਾ. ਅਜੇ ਸ਼ਰਮਾ ਵਿਸ਼ੇਸ਼ ਤੌਰ 'ਤੇ ਸਕੂਲ ਪਹੁੰਚ ਕੇ ਵਿਦਿਆਰਥੀਆਂ ਨੂੰ ਸਾਇੰਸ ਤੇ ਹਿਸਾਬ ਵਿਸ਼ੇ 'ਤੇ ਆਧਾਰਿਤ ਵੱਖ-ਵੱਖ ਗਤੀਵਿਧੀਆਂ ਕਰਵਾਉਣਗੇ | ਪਿ੍ੰ. ਡਾ. ਕਾਹਲੋਂ ਨੇ ਸਕੂਲ ਦੀ ਇਸ ਪ੍ਰਾਪਤੀ ਲਈ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਕੇਂਦਰੀ ਬਜਟ 2026-27 ਹਰ ਵਰਗ ਲਈ ਲਾਭਦਾਇਕ- ਵਿਜੇ ਸੋਨੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਆਗੂਆਂ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।