24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਜਾਗਰੂਕਤਾ ਸਮਾਗਮ <br/>

ਪਿੰਡ ਛਾਵਲਾ ਵਿਖੇ ਨੌਜਵਾਨਾਂ ਨੂੰ ਖੇਡ ਕਿੱਟ ਦਿੰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਭੁਪਿੰਦਰ ਸਿੰਘ ਅਤੇ ਸਰਪੰਚ ਮਨਮੋਹਨ ਸਿੰਘ ਆਦਿ | ਤਸਵੀਰ: ਸੰਜੀਵ ਗੁਪਤਾ <br/> 04-02-2026
ਘਰੋਟਾ, 3 ਫਰਵਰੀ (ਸੰਜੀਵ ਗੁਪਤਾ)-ਬਲਾਕ ਦੇ ਪਿੰਡ ਛਾਵਲਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਰਪੰਚ ਮਨਮੋਹਨ ਸਿੰਘ ਵਲੋਂ ਕੀਤੀ ਗਈ, ਜਦਕਿ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਭੁਪਿੰਦਰ ਸਿੰਘ ਨੇ ਸ਼ਿਰਕਤ ਕੀਤੀ | ਇਸ ਮੌਕੇ ਠਾਕੁਰ ਭੁਪਿੰਦਰ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਖੇਡਾਂ ਦੀ ਮਹੱਤਤਾ 'ਤੇ ਚਾਨਣ ਪਾਇਆ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਭਵਿੱਖ ਨੂੰ ਸਵਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਸਰਪੰਚ ਮਨਮੋਹਨ ਸਿੰਘ ਨੇ ਪ੍ਰੋਗਰਾਮ ਦੌਰਾਨ ਪਹੁੰਚੇ ਸਾਰੇ ਮਹਿਮਾਨਾਂ ਤੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਪੱਧਰ 'ਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਸਹਾਇਕ ਸਾਬਤ ਹੁੰਦੇ ਹਨ | ਇਸ ਮੌਕੇ ਨੌਜਵਾਨਾਂ ਨੂੰ ਵਾਲੀਬਾਲ ਤੇ ਕਿ੍ਕਟ ਕਿੱਟਾਂ ਵੀ ਵੰਡੀਆਂ ਗਈਆਂ | ਪ੍ਰੋਗਰਾਮ ਵਿਚ ਆਯੋਧਿਆ ਕੁਮਾਰ, ਸੁਰਜੀਤ, ਨੀਰਜ ਸ਼ਰਮਾ, ਨਰੇਸ਼ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ |

ਪਿਛਲੀ ਖ਼ਬਰ ਯੂ.ਜੀ.ਸੀ. ਦੇ ਹੱਕ 'ਚ ਉੱਤਰਿਆ ਬਹੁਜਨ ਸਮਾਜ <br/> ਅਗਲੀ ਖ਼ਬਰ ਪਠਾਨਕੋਟ ਤੋਂ ਹਿਮਾਚਲ (ਕਾਂਗੜਾ ਵੈਲੀ) ਤੱਕ ਨੈਰੋਗੇਜ ਰੇਲ ਸੇਵਾ ਦੇ ਜਲਦ ਮੁੜ ਸ਼ੁਰੂ ਹੋਣ ਦੀਆਂ ਖ਼ਬਰਾਂ ਨੇ ਸ਼ਹਿਰ ਵਾਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।