24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ <br/>

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਭਜਨ ਪੇਸ਼ ਕਰਦੀਆਂ ਹੋਈਆਂ ਮਹਿਲਾਵਾਂ | ਤਸਵੀਰ: ਵਿਨੋਦ <br/> 04-02-2026
ਪਠਾਨਕੋਟ, 3 ਫਰਵਰੀ (ਵਿਨੋਦ)-ਪਠਾਨਕੋਟ ਜ਼ਿਲੇ੍ਹ ਦੇ ਪਿੰਡ ਭਰਮੋਤਾ 'ਚ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਦੇ ਵਸਨੀਕਾਂ ਨੇ ਕੇਕ ਕੱਟ ਕੇ ਤੇ ਕੀਰਤਨ ਕਰਕੇ ਪ੍ਰਕਾਸ਼ ਉਤਸਵ ਮਨਾਇਆ | ਸਮਾਗਮ ਦੌਰਾਨ ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਪੂਰਾ ਜੀਵਨ ਮਨੁੱਖਤਾ, ਸਮਾਨਤਾ ਤੇ ਭਾਈਚਾਰੇ ਦੇ ਡੂੰਘੇ ਸੰਦੇਸ਼ ਨੂੰ ਦਰਸਾਉਂਦਾ ਹੈ | ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਕਿਰਤ ਦੀ ਸ਼ਾਨ ਨੂੰ ਸਭ ਤੋਂ ਉੱਪਰ ਸਮਝਦੇ ਸਨ ਤੇ ਲੋਕਾਂ ਨੂੰ ਸਖ਼ਤ ਮਿਹਨਤ, ਇਮਾਨਦਾਰੀ ਤੇ ਸੱਚਾਈ ਵਾਲਾ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਸਨ | ਉਨ੍ਹਾਂ ਨੌਜਵਾਨਾਂ ਨੂੰ ਗੁਰੂ ਮਹਾਰਾਜ ਦੇ ਵਿਚਾਰਾਂ ਨੂੰ ਅਪਣਾਉਣ ਤੇ ਸਮਾਜ ਸੇਵਾ ਤੇ ਰਾਸ਼ਟਰ ਨਿਰਮਾਣ 'ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ | ਪ੍ਰੋਗਰਾਮ ਦੀ ਸਮਾਪਤੀ ਅਰਦਾਸ ਤੇ ਪ੍ਰਸ਼ਾਦ ਵੰਡ ਨਾਲ ਹੋਈ |

ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਡੀ.ਜੀ. ਸਿੰਘ <br/> ਅਗਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ ਵਲੋਂ ਕੇਂਦਰੀ ਬਜਟ ਖ਼ਿਲਾਫ਼ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।