24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ 12ਵੀਂ ਜਮਾਤ ਦਾ ਵਿਦਾਇਗੀ ਸਮਾਗਮ <br/>

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਕਰਵਾਏ ਸਮਾਗਮ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਡਾਇਰੈਕਟਰ ਪਰਮਜੀਤ ਕੌਰ ਸੰਧੂ, ਪਿੰ੍ਰ. ਸੁਰਿੰਦਰ ਸਿੰਘ ਭੰਗੂ ਤੇ ਹੋਰ | ਅਜੀਤ ਤਸਵੀਰ <br/> 04-02-2026
ਬਟਾਲਾ, 3 ਫਰਵਰੀ (ਸਤਿੰਦਰ ਸਿੰਘ)-ਸ੍ਰੀ ਦਸ਼ਮੇਸ਼ ਸੀਨੀਅਰ ਸੈਕੈਂਡਰੀ ਸਕੂਲ ਕਾਦੀਆਂ ਵਿਖੇ ਬਾਰਵੀਂ ਜਮਾਤ ਦਾ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਵਲੋਂ ਮਨਮੋਹਕ ਕੀਰਤਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਕੂਲ 'ਚ ਪੜ੍ਹਦੇ ਸਮੇਂ ਆਪਣੇ ਅਨੁਭਵਾਂ ਨੂੰ ਸਾਂਝਾ ਕੀਤਾ ਤੇ ਸਕੂਲ ਪ੍ਰਬੰਧਕ ਕਮੇਟੀ ਤੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੌਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਆਉਣ ਵਾਲੀ ਜ਼ਿੰਦਗੀ ਵਿਚ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਆਪਣਾ ਭਵਿੱਖ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀਆਂ ਗਤੀਵਿਧੀਆਂ ਵਿਚ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੀ ਸਮਾਪਤੀ 'ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਕੋਆਰਡੀਨੇਟਰ ਕਵਲਜੀਤ ਕੌਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ 'ਯੁਵਾ ਆਪ ਦਾ ਮਿੱਤਰ ਕੈਂਪ' 'ਚ ਹਿੱਸਾ ਲਿਆ <br/> ਅਗਲੀ ਖ਼ਬਰ ਕਤਲ ਮਾਮਲੇ 'ਚ ਪੁਲਿਸ ਨੇ ਲੜਕੇ ਤੇ ਲੜਕੀ ਨੂੰ ਕੀਤਾ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।