24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਆਹ ਗਏ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ <br/>

ਚੋਰਾਂ ਵਲੋਂ ਕੀਤੀ ਫਰੋਲਾ-ਫਰਾਲੀ ਤੇ ਅਲਮਾਰੀਆਂ 'ਚੋਂ ਖਿਲਾਰਿਆ ਸਮਾਨ | ਤਸਵੀਰਾਂ: ਵਿਸ਼ਾਲ ਮੁੰਨਾ <br/> 04-02-2026
ਦੀਨਾਨਗਰ, 3 ਫਰਵਰੀ (ਸੋਢੀ)-ਜਲੰਧਰ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਵਿਚ ਵਿਆਹ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਗਏ ਪਰਿਵਾਰ ਦੇ ਘਰ ਨੂੰ ਪਿੱਛੋਂ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਰਵਿੰਦਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸੁਬੇਗ ਸਿੰਘ ਨਗਰ ਜੇਲ੍ਹ ਰੋਡ ਗੁਰਦਾਸਪੁਰ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਲਈ ਜਲੰਧਰ ਗਏ ਸਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹਨ | ਜਿਸ ਤੋਂ ਬਾਅਦ ਜਦੋਂ ਉਹ ਵਾਪਸ ਘਰ ਪਰਤੇ ਤਾਂ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਸਾਰਾ ਸਮਾਨ ਖਿਲਰਿਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ਵਿਚੋਂ ਛੇ ਤੋਲੇ ਸੋਨਾ ਤੇ 5000 ਰੁਪਏ ਨਕਦੀ ਲੈ ਕੇ ਫ਼ਰਾਰ ਹੋ ਗਏ | ਜਿਸ ਦੀ ਸੂਚਨਾ ਉਨ੍ਹਾਂ ਵਲੋਂ ਬਰਿਆਰ ਚੌਕੀ ਦੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵਾਰਿਸ ਮਸੀਹ ਰਹੀਮਾਬਾਦ ਨੇ ਰਾਸ਼ਟਰਪਤੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਬਟਾਲਾ ਸ਼ਹਿਰ ਦਾ ਕਚਰਾ ਪਿੰਡ ਚੀਮਾ ਦੇ ਛੱਪੜ ਵਿਚ ਸੁੱਟਣ 'ਤੇ ਪਿੰਡ ਵਾਸੀਆਂ ਦਾ ਭੜਕਿਆ ਗੁੱਸਾ, ਕੀਤਾ ਰੋਸ ਮੁਜ਼ਾਹਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।