24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਾਰਿਸ ਮਸੀਹ ਰਹੀਮਾਬਾਦ ਨੇ ਰਾਸ਼ਟਰਪਤੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ <br/>

ਡੀ.ਸੀ. ਗੁਰਦਾਸਪੁਰ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਦੇ ਵਾਰਿਸ ਮਸੀਹ ਰਹੀਮਾਬਾਦ, ਨਾਲ ਗੁਰਪ੍ਰੀਤ ਸਿੰਘ ਸਿੱਧੂ ਸਿੱਧਵਾਂ ਤੇ ਹੋਰ | ਅਜੀਤ ਤਸਵੀਰ <br/> 04-02-2026
ਧਾਰੀਵਾਲ, 3 ਫਰਵਰੀ (ਜੇਮਸ ਨਾਹਰ)-ਮਸੀਹ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕਰਨ ਤੇ ਮਸੀਹ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਹੋਈ ਮੰਗ ਨੂੰ ਪੂਰਿਆਂ ਕਰਵਾਉਣ ਦੇ ਮੰਤਵ ਨਾਲ ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਕੌਮੀ ਪ੍ਰਧਾਨ ਤੇ ਟੂਰਿਜ਼ਮ ਵਿਭਾਗ ਦੇ ਸਾਬਕਾ ਡਾਇਰੈਕਟਰ ਤੇ ਮਸੀਹ ਆਗੂ ਵਾਰਿਸ ਮਸੀਹ ਰਹੀਮਾਬਾਦ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਨੂੰ ਇਕ ਵਫ਼ਦ ਦੇ ਰੂਪ ਵਿਚ ਮਿਲ ਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਇਹ ਜਾਣਕਾਰੀ ਇਥੇ ਵਾਰਿਸ ਮਸੀਹ ਰਹੀਮਾਬਾਦ ਨੇ ਸਾਂਝੀ ਕਰਦਿਆਂ ਦੱਸਿਆ ਕਿ ਮੰਗ ਪੱਤਰ 'ਚ ਮੰਗ ਕੀਤੀ ਗਈ ਕਿ ਜਿਸ ਤਰ੍ਹਾਂ ਮੁਸਲਿਮ ਭਾਈਚਾਰੇ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਮਲੇਰਕੋਟਲਾ ਵਿਖੇ ਵਿਧਾਨ ਸਭਾ ਹਲਕਾ ਰਾਖਵਾਂ ਕੀਤਾ ਹੋਇਆ ਹੈ, ਉਸੇ ਤਰ੍ਹਾਂ ਸੂਬੇ ਪੰਜਾਬ ਵਿਚ ਹੋਣ ਜਾ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਪਹਿਲੇ ਇਕ ਵਿਧਾਨ ਸਭਾ ਹਲਕਾ ਕਿ੍ਸ਼ਚਨ ਭਾਈਚਾਰੇ ਲਈ ਰਾਖਵਾਂ ਕੀਤਾ ਜਾਵੇ ਤਾਂ ਜੋ ਕੋਈ ਵੀ ਮਸੀਹ ਆਗੂ ਵਿਧਾਇਕ ਬਣ ਕੇ ਵਿਧਾਨ ਸਭਾ ਵਿਚ ਬੈਠ ਕੇ ਆਪਣੇ ਲੋਕਾਂ ਦੇ ਹਿੱਤਾਂ ਦੀ ਗੱਲ ਕਰ ਸਕੇ | ਉਨ੍ਹਾਂ ਕਿਹਾ ਕਿ ਜਦ ਤੱਕ ਸੂਬੇ ਪੰਜਾਬ 'ਚ ਇਕ ਵਿਧਾਨ ਸਭਾ ਹਲਕਾ ਕਿ੍ਸ਼ਚਨ ਲੋਕਾਂ ਲਈ ਰਾਖਵਾਂ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਆਪਣੇ ਕਿ੍ਸ਼ਚਨ ਲੋਕਾਂ ਦੀ ਲੜਾਈ ਲੜਦਾ ਰਹੇਗਾ | ਇਸ ਮੌਕੇ ਗੁਰਪ੍ਰੀਤ ਸਿੰਘ ਸਿੱਧੂ ਸਿੱਧਵਾਂ, ਦਰਸ਼ਨ ਮਸੀਹ, ਨਵਜੋਤ ਸਿੰਘ ਫੱਤੂਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ ਅਗਲੀ ਖ਼ਬਰ ਵਿਆਹ ਗਏ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।