24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਿਹਤ ਬੀਮਾ ਸਕੀਮ ਸ਼ੁਰੂ ਕਰਨ ਨਾਲ ਲੋਕਾਂ ਦਾ 'ਆਪ' ਸਰਕਾਰ 'ਤੇ ਭਰੋਸਾ ਹੋਇਆ ਮਜ਼ਬੂਤ-ਚੇਅ. ਬਾਠ ਝੰਗੀ <br/>

'ਆਪ' ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ | ਤਸਵੀਰ : ਪੁਰੇਵਾਲ <br/> 04-02-2026
ਕਲਾਨੌਰ, 3 ਫਰਵਰੀ (ਪੁਰੇਵਾਲ)-ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿਖੇ ਹਲਕਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਸੰਭਵ ਹੱਲ ਕਰਵਾਉਣ ਉਪਰੰਤ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਰਣਜੇਤ ਸਿੰਘ ਬਾਠ ਝੰਗੀ ਨੇ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬਾ ਵਾਸੀਆਂ ਦੀ ਸਿਹਤ ਸਹੂਲਤਾ ਦੇ ਮੱਦੇਨਜ਼ਰ 10 ਲੱਖ ਰੁਪਏ ਤੱਕ ਹਰੇਕ ਪੰਜਾਬ ਵਾਸੀ ਲਈ ਮੁਫ਼ਤ ਇਲਾਜ ਦੀ ਸਹੂਲਤ ਦੀ ਸਕੀਮ ਸ਼ੁਰੂਆਤ ਕਰਕੇ ਲੋਕ ਪੱਖੀ ਕੰਮ ਕੀਤਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਦਾ 'ਆਪ' ਸਰਕਾਰ 'ਤੇ ਭਰੋਸਾ ਮਜ਼ਬੂਤ ਹੋਇਆ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਬੀਮਾਰ ਲੋਕਾਂ ਲਈ ਵਰਦਾਨ ਬਣੇਗੀ | ਚੇਅ. ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਹਿਤੈਸ਼ੀ 'ਆਪ' ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਸਮੇਂ-ਸਮੇਂ 'ਤੇ ਪੂਰਾ ਕੀਤਾ ਜਾ ਰਿਹਾ ਹੈ ਤੇ ਇਹ ਇਤਿਹਾਸ 'ਚ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸੇ ਸਰਕਾਰ ਨੇ ਸੂਬੇ ਦੇ ਹਿੱਤ 'ਚ ਏਨੇ ਕੰਮ ਅਤੇ ਸਕੀਮਾਂ ਦੀ ਸ਼ੁਰੂਆਤ ਕਰ ਕੇ ਵਿਰੋਧੀਆਂ ਨੂੰ ਮੁੱਦਾਹੀਣ ਕਰ ਦਿੱਤਾ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਦਾ ਮੁਫਤ ਇਲਾਜ ਕਰਵਾਉਣ ਦੀ ਜੋ ਸਕੀਮ ਸ਼ੁਰੂ ਕੀਤੀ ਹੈ, ਇਸ ਸਕੀਮ 'ਚ ਸੂਬੇ ਦਾ ਹਰੇਕ ਨਾਗਰਿਕ 10 ਲੱਖ ਰੁਪਏ ਤੱਕ ਦਾ ਲੋੜ ਪੈਣ 'ਤੇ ਮੁਫਤ ਇਲਾਜ ਕਰਵਾ ਸਕਦਾ ਹੈ, ਜਿਸ ਨਾਲ ਸੂਬਾ ਵਾਸੀਆਂ 'ਚ ਖੁਸ਼ੀ ਦੀ ਲਹਿਰ ਹੈ ਅਤੇ ਲੋਕ ਸਰਕਾਰ ਦਾ ਇਸ ਸਕੀਮ ਦੇ ਸ਼ੁਰੂ ਕਰਨ 'ਤੇ ਧੰਨਵਾਦ ਕਰ ਰਹੇ ਹਨ |

ਪਿਛਲੀ ਖ਼ਬਰ 'ਸਿੱਖੀ ਸੇਵਾ ਮਿਸ਼ਨ ਯੂ.ਕੇ'. ਨੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ <br/> ਅਗਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਤੇ ਮੰਡਲ ਦੀ ਹੈੱਡਹਾਕ ਕਮੇਟੀ ਦੀ ਜਥੇਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।