25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ਨਾਲ ਅਕਾਲੀ ਵਰਕਰਾਂ ਨਵੀਂ ਰੂਹ ਫੂਕੀ : ਬਾਠ

ਕੈਪਟਨ ਬਲਬੀਰ ਸਿੰਘ ਬਾਠ ਤੇ ਸ. ਤਰਲੋਕ ਸਿੰਘ ਬਾਠ <br/> 04-02-2026
ਘੁਮਾਣ, 3 ਫਰਵਰੀ (ਬੰਮਰਾਹ)-ਮੌਜੂਦਾ 'ਆਪ' ਸਰਕਾਰ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਉੱਪਰ ਦਰਜ ਕਰਵਾਏ ਗਏ ਝੂਠੇ ਕੇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਜਿਥੇ ਇਨਸਾਫ ਤੇ ਸੱਚ ਦੀ ਜਿੱਤ ਹੋਈ ਹੈ, ਉਥੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਆਸੀ ਰੰਜਿਸ਼ ਤਹਿਤ ਬਿਕਰਮ ਸਿੰਘ ਮਜੀਠੀਆ ਉਪਰ ਝੂਠੇ ਮਾਮਲੇ ਦਰਜ ਕਰਵਾ ਕੇ ਮਜੀਠੀਆ ਵਲੋਂ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਚੁੱਕੀ ਜਾ ਰਹੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਜੁਝਾਰੂ ਵਰਕਰਾਂ ਅਤੇ ਆਗੂਆਂ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਸਰਕਾਰਾਂ ਦੇ ਜੁਲਮ ਖਿਲਾਫ਼ ਡੱਟ ਕੇ ਪਹਿਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਕਾਲੀ ਵਰਕਰਾਂ ਨੂੰ ਡਰਾਉਣ-ਧਮਕਾਉਣ ਤਹਿਤ ਉਨ੍ਹਾਂ ਉਪਰ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ, ਜੋ ਕਿ ਬਹੁਤ ਹੀ ਮੰਦਭਾਗਾ ਹੈ |

ਪਿਛਲੀ ਖ਼ਬਰ ਸਾਬਕਾ ਉਪ ਚੇਅਰਮੈਨ ਤੇ ਸਰਪੰਚ ਮਨਦੀਪ ਸਿੰਘ ਪੰਨੂੰ ਨੇ ਮੋਟਰ ਚੋਰ ਫੜ੍ਹ ਕੇ ਕੀਤਾ ਪੁਲਿਸ ਹਵਾਲੇ <br/> ਅਗਲੀ ਖ਼ਬਰ ਐਡਵੋਕੇਟ ਸੇਖਵਾਂ ਵਲੋਂ ਠੱਕਰ ਸੰਧੂ ਵਿਖੇ ਸੜਕ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।