29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਵਲੋਂ ਕੱਲ੍ਹ ਥਾਣਾ ਤਿੱਬੜ ਵਿਖੇ ਦਿੱਤਾ ਜਾਵੇਗਾ ਰੋਸ ਧਰਨਾ- ਪੀਟਰ ਚੀਦਾ

ਅਜੀਤ ਡੈਸਕ 22-02-2026

ਧਾਰੀਵਾਲ, 21 ਫਰਵਰੀ (ਜੇਮਸ ਨਾਹਰ)-ਹਮੇਸ਼ਾਂ ਮਸੀਹ ਹਿੱਤਾਂ ਦੀ ਗੱਲ ਕਰਨ ਵਾਲੇ ਅਤੇ ਮਸੀਹ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਪੰਜਾਬ ਕ੍ਰਿਸਚਨ ਯੂਥ ਫੈਲੋਸ਼ਿਪ ਵਲੋਂ ਇਸਾਈ ਸਮਾਜ ਨਾਲ ਹੋ ਰਹੀ ਧੱਕੇਸ਼ਾਹੀ ਦੇ ਸੰਬੰਧ ਵਿਚ ਕੱਲ 23 ਫਰਵਰੀ ਨੂੰ ਥਾਣਾ ਤਿੱਬੜ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕ੍ਰਿਸਚਨ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਅਤੇ ਪੰਜਾਬ ਕ੍ਰਿਸਚਨ ਯੂਥ ਫੈਲੋਸ਼ਿਪ ਦੇ ਸੂਬਾ ਚੇਅਰਮੈਨ ਪੀਟਰ ਚੀਦਾ ਨੇ ਸਾਂਝੇ ਤੌਰ 'ਤੇ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਪਿੰਡ ਭੰਗਵਾਂ ਥਾਣਾ ਤਿੱਬੜ ਵਿਖੇ ਕੁਝ ਲੋਕਾਂ ਵਲੋਂ ਇਕ ਇਸਾਈ ਨੌਜਵਾਨ ਦੇ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕੀਤਾ ਗਿਆ। ਇਸ ਪ੍ਰਕਿਰਿਆ ਵਿਚ ਉਸ ਦੁਆਰਾ ਵਿਰੋਧੀ ਪਾਰਟੀ ਦੇ ਵਿਰੁੱਧ ਧਾਰਾ-25 ਦੇ ਅਧੀਨ ਮੁਕੱਦਮਾ ਦਰਜ ਕਰ ਕੇ ਅਤੇ ਹੋਰ ਧਰਾਵਾਂ ਲਾ ਕੇ ਹਾਲੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਸ਼ਰੇਆਮ ਘੁੰਮਣਾਂ ਵੀ ਪ੍ਰਸ਼ਾਸਨ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਨਾਂ ਕੇਸਾਂ ਵਿਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਪੁਲਿਸ ਤੋਂ ਕਾਰਵਾਈ ਕਰਵਾਉਣ ਲਈ ਪੰਜਾਬ ਕ੍ਰਿਸਚਨ ਫੈਲੋਸ਼ਿਪ ਦੇ ਵਲੋਂ ਸਮੂਹ ਇਸਾਈ ਸਮਾਜ ਦੇ ਸਹਿਯੋਗ ਨਾਲ 23 ਫਰਵਰੀ ਨੂੰ ਸਵੇਰੇ 11 ਵਜੇ ਥਾਣਾ ਤਿੱਬੜ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ ਅਗਲੀ ਖ਼ਬਰ ਵਿਧਾਇਕਾ ਅਰੁਣਾ ਚੌਧਰੀ ਦੇ ਯਤਨਾਂ ਨਾਲ ਦੀਨਾਨਗਰ ਵਿਖੇ ਸੜਕਾਂ ਦਾ ਨਿਰਮਾਣ ਹੋਇਆ ਸ਼ੁਰੂ- ਸੰਤੋਸ਼ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।