29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 22-02-2026
ਗੁਰਦਾਸਪੁਰ, 21 ਫਰਵਰੀ (ਅਸ਼ੋਕ ਸ਼ਰਮਾ)-ਬੀਤੇ ਦਿਨੀਂ ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਕਸਬਾ ਚਾਵਾ ਸਥਿਤ ਇਕ ਤੇਜ਼ ਰਫ਼ਤਾਰ ਟਿੱਪਰ ਵਲੋਂ ਟਰਾਲੇ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਟਰਾਲਾ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ ਸੀ | ਥਾਣਾ ਪੁਰਾਣਾ ਸ਼ਾਲਾ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਰਿੰਦਰ ਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਹਰਦੋ ਬਥਵਾਲਾ ਨੇ ਦੱਸਿਆ ਕਿ ਉਸ ਦਾ ਭਰਾ ਜੋਗਾ ਸਿੰਘ ਉਮਰ 55 ਸਾਲ ਜੋ ਵਰਲਡ ਵਾਈਡਮੂਵਰ ਟਰਾਂਸਪੋਰਟ ਅੰਮਿ੍ਤਸਰ ਦੇ ਟਰੱਕ ਨੰਬਰੀ ਪੀ.ਬੀ. 02.ਡੀ.ਐਫ.3578 'ਤੇ ਡਰਾਇਵਰੀ ਕਰਦਾ ਸੀ ਤੇ ਉਨ੍ਹਾਂ ਨੂੰ 19 ਫਰਵਰੀ ਨੂੰ ਸਵੇਰੇ ਤੜਕੇ 1.30 ਵਜੇ ਦੇ ਕਰੀਬ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਜੋਗਾ ਸਿੰਘ ਦੇ ਟਰੱਕ ਦਾ ਟਿੱਪਰ ਨੰਬਰੀ ਪੀ.ਬੀ.07.ਸੀ.ਐਲ.9364 ਨਾਲ ਪਿੰਡ ਚਾਵਾ ਨੇੜੇ ਹਾਦਸਾ ਹੋ ਗਿਆ ਹੈ ਅਤੇ ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਸ ਦੇ ਭਰਾ ਜੋਗਾ ਸਿੰਘ ਦੀ ਲਾਸ ਟਰੱਕ 'ਚ ਫਸੀ ਹੋਈ ਸੀ | ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਟਿੱਪਰ ਚਾਲਕ ਰੰਜਨ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਗ੍ਰੈਜੂਏਸ਼ਨ ਸਮਾਗਮ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।