30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਡ ਮੁਸਤਫਾਬਾਦ ਜੱਟਾਂ ਦੀ ਪੰਚਾਇਤ ਵਲੋਂ ਵਿਕਾਸ ਕਾਰਜ ਸਿਖਰਾਂ 'ਤੇ

ਅਜੀਤ ਡੈਸਕ 22-02-2026
ਤਿੱਬੜ, 21 ਫਰਵਰੀ (ਸੋਹਨ ਮਲਿਕ)-ਪਿੰਡ ਮੁਸਤਫਾਬਾਦ ਜੱਟਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਹਲਕਾ ਇੰਚਾਰਜ ਰਮਨ ਬਹਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਤਹਿਤ ਸਰਪੰਚ ਸਤਨਾਮ ਸਿੰਘ ਬੋਪਾਰਾਏ ਦੀ ਰਹਿਨੁਮਾਈ ਹੇਠ ਸਾਰੇ ਪਿੰਡ ਵਿਚ ਹਰ ਮੋੜ, ਕਬਰਸਤਾਨ, ਸ਼ਮਸ਼ਾਨਘਾਟ, ਗਿਰਜਾਘਰ, ਗੁਰਦੁਆਰਾ ਸਾਹਿਬ ਆਦਿ ਵਿਖੇ ਲੋਕਾਂ ਦੇ ਬੈਠਣ ਲਈ ਕੁਰਸੀਆਂ ਲਗਾਈਆਂ ਗਈਆਂ ਹਨ, ਉਥੇ ਹੀ ਪਿੰਡ ਦੇ ਵਿਕਾਸ ਲਈ ਪੰਚਾਇਤ ਵਲੋਂ ਹਰ ਪੱਖੋਂ ਢੁਕਵੇਂ ਇੰਤਜ਼ਾਮ ਅਤੇ ਵਿਕਾਸ ਕੀਤਾ ਜਾ ਰਿਹਾ ਹੈ | ਜਦੋਂ ਕਿ ਸੀਵਰੇਜ ਤੋਂ ਲੈ ਕੇ ਸੜਕਾਂ ਬਣਾਉਣ ਦਾ ਕੰਮ ਸਿਖ਼ਰਾਂ 'ਤੇ ਹੈ | ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਦੇ ਵਿਕਾਸ ਲਈ ਦਿੱਤੀ ਗਰਾਂਟ ਨਾਲ ਸਰਪੰਚ ਸਤਨਾਮ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਵਿਕਾਸ ਕਾਰਜ ਚੱਲ ਰਹੇ ਹਨ |
ਪਿਛਲੀ ਖ਼ਬਰ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਦੋ ਰੋਜ਼ਾ ਉਤਸਵ 2026 ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲੀ ਪ੍ਰਣਾਲੀ ਅਪਣਾਉਣ ਦੀ ਜ਼ਰੂਰਤ-ਕੇਨ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।