31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨਗਰ ਕੌਂਸਲ ਕਾਦੀਆਂ ਅਧੀਨ ਆਉਂਦੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਸੜਕਾਂ 'ਤੇ ਫ਼ਿਰ ਰਿਹਾ

ਅਜੀਤ ਡੈਸਕ 22-02-2026
ਕਾਦੀਆਂ, 21 ਫਰਵਰੀ (ਕੁਲਵਿੰਦਰ ਸਿੰਘ)-ਨਗਰ ਕੌਂਸਲ ਕਾਦੀਆਂ ਅਧੀਨ ਆਉਂਦੇ ਠੀਕਰੀਵਾਲ ਰੋਡ ਸਥਿਤ ਸਿੱਖ ਨੈਸ਼ਨਲ ਕਾਲਜ ਦੇ ਕੋਲ ਅਤੇ ਹੋਰਨਾਂ ਥਾਵਾਂ 'ਤੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਸੜਕਾਂ ਦੇ ਉੱਪਰ ਫ਼ਿਰ ਰਿਹਾ ਹੈ | ਆਉਂਦੇ-ਜਾਂਦੇ ਰਾਹਗੀਰ ਤੇ ਸਥਾਨਕ ਲੋਕ, ਸਕੂਲ-ਕਾਲਜ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ | ਸਥਾਨਕ ਲੋਕਾਂ ਵਲੋਂ ਨਗਰ ਕੌਂਸਲ ਪ੍ਰਸ਼ਾਸਨ ਦੇ ਖ਼ਿਲਾਫ਼ ਭਾਰੀ ਰੋਸ ਜਾਹਿਰ ਕਰਦੇ ਹੋਏ ਮੰਗ ਕੀਤੀ ਕਿ ਇਨ੍ਹਾਂ ਨਾਲਿਆਂ ਦੀ ਸਫ਼ਾਈ ਕਰਵਾਈ ਜਾਵੇ | ਇਸ ਸੰਬੰਧੀ ਮਨਜੀਤ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ ਸਮੇਤ ਵਸਨੀਕਾਂ ਨੇ ਦੱਸਿਆ ਕਿ ਨਗਰ ਕੌਂਸਲ ਵਲੋਂ ਨਾਲਿਆਂ ਦੀ ਸਫ਼ਾਈ ਬੇਸ਼ੱਕ ਸਮਾਂ ਰਹਿੰਦਿਆਂ ਕਰਵਾਈ ਜਾਂਦੀ ਹੈ, ਪਰ ਨਾਲਿਆਂ ਦੀ ਸਫ਼ਾਈ ਚੰਗੀ ਤਰ੍ਹਾਂ ਨਾ ਹੋਣ ਕਾਰਨ ਗੰਦਗੀ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੇ ਨਾਲਿਆਂ ਦੀ ਨਿਯਮਤ ਸਫ਼ਾਈ ਨਾ ਹੋਣ ਕਾਰਨ ਉਨ੍ਹਾਂ ਵਿਚ ਗੰਦਗੀ ਜਮ੍ਹਾਂ ਹੋ ਗਈ ਹੈ, ਜਿਸ ਕਰ ਕੇ ਗੰਦਗੀ ਕਾਰਨ ਆਮ ਲੋਕਾਂ ਨੂੰ ਆਉਂਾਦੇ ਦਿਨਾਂ ਵਿਚ ਡੇਂਗੂ ਤੇ ਮਲੇਰੀਆ ਵਰਗੀਆਂ ਗੰਭੀਰ ਬਿਮਾਰੀਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ | ਲੋਕਾਂ ਨੇ ਦੱਸਿਆ ਕਿ ਨਾਲਿਆਂ ਦਾ ਪਾਣੀ ਸੜਕਾਂ ਉੱਪਰ ਫ਼ਿਰ ਰਿਹਾ ਹੈ, ਜਿਸ ਕਾਰਨ ਨਾਲੇ ਦਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਦੇ ਸਾਹਮਣੇ ਇਕੱਠਾ ਹੋ ਜਾਂਦਾ ਹੈ | ਇਸ ਦੀ ਬਦਬੂ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਰੋਜ਼ਾਨਾ ਹੀ ਇਥੋਂ ਸਕੂਲਾਂ ਦੇ ਵਿਦਿਆਰਥੀ ਗੁਜ਼ਰਦੇ ਹਨ ਜਿਨ੍ਹਾਂ ਨੂੰ ਗੰਦੇੇ ਪਾਣੀ ਵਿਚੋਂ ਲੰਘ ਕੇ ਜਾਣਾ ਪੈਂਦਾ ਹੈ | ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਨਿਕਾਸੀ ਨਾਲੇੇ ਤੇ ਨਾਲੀਆਂ ਦੀ ਸਫ਼ਾਈ ਕੀਤੀ ਜਾਵੇ, ਤਾਂ ਜੋ ਕਿ ਪਾਣੀ ਦੀ ਨਿਕਾਸੀ ਹੋ ਸਕੇ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੂਰ ਹੋ ਸਕਣ | ਲੋਕਾਂ ਨੇ ਇਹ ਵੀ ਦੱਸਿਆ ਹੈ ਕਿ ਜੇਕਰ ਇਲਾਕੇ ਵਿਚ ਕੋਈ ਭਿਆਨਕ ਬਿਮਾਰੀ ਦਸਤਕ ਦਿੰਦੀ ਹੈ ਤਾਂ ਉਸ ਲਈ ਸਥਾਨਕ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ |
ਪਿਛਲੀ ਖ਼ਬਰ ਨਵੀਂ ਬਣਾਈ ਸੜਕ ਮੁਕੰਮਲ ਹੋਣ ਤੋਂ ਪਹਿਲਾਂ ਹੀ ਟੁੱਟਣ ਲੱਗੀ- ਲੋਕਾਂ 'ਚ ਭਾਰੀ ਰੋਸ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।