09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਿਹਗੜ੍ਹ ਚੂੜੀਆਂ ਦੀ ਮੀਟਿੰਗ 8 ਨੂੰ

ਅਜੀਤ ਡੈਸਕ 07-03-2026
ਫ਼ਤਹਿਗੜ੍ਹ ਚੂੜੀਆਂ, 6 ਮਾਰਚ (ਐੱਮ.ਐੱਸ. ਫੁੱਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੀ ਇਕ ਹੰਗਾਮੀ ਮੀਟਿੰਗ 8 ਮਾਰਚ ਨੂੰ ਸੱਦੀ ਗਈ ਹੈ ਜਿਸ ਵਿਚ ਹਲਕਾ ਫ਼ਤਹਿਗੜ੍ਹ ਚੂੜੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਜਾਵੇਗਾ | ਇਸ ਸੰਬੰਧੀ ਹਲਕਾ ਇੰਚਾਰਜ ਜਥੇਦਾਰ ਜੁਗਰਾਜ ਸਿੰਘ ਲਾਲੇਨੰਗਲ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਆਗੰਮ ਦਾਸ ਘਣੀਏ-ਕੇ-ਬਾਂਗਰ ਵਿਖੇ ਪਾਰਟੀ ਦੀ ਇਕ ਅਹਿਮ ਮੀਟਿੰਗ ਰੱਖੀ ਗਈ ਹੈ ਜਿਸ ਵਿਚ ਸਮੁੱਚੀ ਪੰਜਾਬ ਹਾਈਕਮਾਂਡ, ਹਲਕੇ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਸ਼ਮੂਲੀਅਤ ਕਰਨਗੇ | ਮੀਟਿੰਗ ਵਿਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦਾ ਗਠਨ ਕੀਤਾ ਜਵੇਗਾ ਤੇ ਪਾਰਟੀ ਨੂੰ ਵੱਡੇ ਪੱਧਰ 'ਤੇੇ ਅੱਗੇ ਲਿਜਾਣ ਲਈ ਨੌਜਵਾਨ ਵਿੰਗ, ਇਸਤਰੀ ਵਿੰਗ, ਐੱਸ.ਸੀ. ਵਿੰਗ ਆਦਿ ਦੇ ਅਹੁਦੇਦਾਰ ਤੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ |
ਪਿਛਲੀ ਖ਼ਬਰ ਟਿੱਪਰ ਦੀ ਲਪੇਟ 'ਚ ਆਉਣ ਨਾਲ ਅÏਰਤ ਦੀ ਮੌਤ ਅਗਲੀ ਖ਼ਬਰ ....ਤੇ ਇਸ ਵਾਰ ਵੀ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ' ਬਟਾਲਾ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।