08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੰਗਾਂ ਨੰੂ ਲੈ ਕੇ ਵਿਧਾਨ ਸਭਾ ਦਾ ਘਿਰਾਓ 8 ਨੰੂ

ਅਜੀਤ ਡੈਸਕ 07-03-2026
ਗੁਰਦਾਸਪੁਰ, 6 ਮਾਰਚ (ਪੰਕਜ ਸ਼ਰਮਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਸਾਥੀਆਂ ਸਮੇਤ ਦੱਸਿਆ ਕਿ ਪੰਜਾਬ ਦੇ ਸਮੁੱਚੇ ਅਧਿਆਪਕ ਤੇ ਮੁਲਾਜ਼ਮ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਬਜਟ ਇਜਲਾਸ ਦੌਰਾਨ 8 ਮਾਰਚ ਨੰੂ ਵਾਈ.ਪੀ.ਐਸ. ਚੌਕ ਮੋਹਾਲੀ ਵਿਖੇ ਇਕੱਠੇ ਹੋ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਤੇ ਘਿਰਾਓ ਕਰਨਗੇ ਜਿਸ ਵਿਚ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਆਗੂ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਯੂਨੀਅਨ ਵੱਡੇ ਪੱਧਰ 'ਤੇ ਸ਼ਮੂਲੀਅਤ ਕਰੇਗੀ | ਇਸ ਮੌਕੇ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰੇਕ ਅਧਿਆਪਕ ਤੇ ਮੁਲਾਜ਼ਮ ਦੀਆਂ ਵਿੱਤੀ ਮੰਗਾਂ ਦਾ ਹੱਲ ਨਾ ਕਰਕੇ ਹਰੇਕ ਦਾ 15 ਤੋਂ 20 ਹਜ਼ਾਰ ਰੁਪਏ ਦਾ ਹਰ ਮਹੀਨੇ ਨੁਕਸਾਨ ਕੀਤਾ ਜਾ ਰਿਹਾ ਹੈ | ਜਦੋਂ ਕਿ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਨਹੀਂ ਕੀਤਾ ਜਾ ਰਿਹਾ, 16 ਫ਼ੀਸਦੀ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, ਏ.ਸੀ.ਪੀ. ਸਕੀਮ ਲਾਗੂ ਕਰਨ, ਖੋਹੇ ਭੱਤੇ ਬਹਾਲ ਕਰਨ ਸਮੇਤ ਹੋਰ ਮੰਗਾਂ ਨੰੂ ਅਣਗੌਲਿਆ ਕੀਤਾ ਜਾ ਰਿਹਾ ਹੈ | ਸਰਕਾਰ ਨੇ ਪਿਛਲੇ 4 ਸਾਲਾ ਤੋਂ ਅਧਿਆਪਕਾਂ ਤੇ ਮੁਲਾਜ਼ਮਾਂ ਨੰੂ ਲੁੱਟਿਆ ਤੇ ਕੁੱਟਿਆ ਹੈ, ਜਿਸ ਦਾ ਕਰੜਾ ਜਵਾਬ ਦੇਣ ਲਈ 8 ਮਾਰਚ ਨੰੂ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ, ਰਛਪਾਲ ਸਿੰਘ ਉਦੋਕੇ, ਨਿਸ਼ਾਨ ਸਿੰਘ, ਗੁਰਵਿੰਦਰ ਸਿੰਘ ਸੈਣੀ, ਪ੍ਰਭਜੋਤ, ਗੁਰਪ੍ਰੀਤ ਬਾਜਵਾ, ਰਜਿੰਦਰ ਸਿੰਘ, ਪਰਮਜੀਤ ਸਿੰਘ ਲੁਬਾਣਾ, ਰਜਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵਲੋਂ ਸੈਂਕੜੇ ਮਹਿਲਾ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ 10 ਨੰੂ-ਸੁਰਿੰਦਰ ਪੱਪੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।