08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸ੍ਰੀ ਚੋਲਾ ਸਾਹਿਬ ਜੋੜ ਮੇਲੇ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਕਰਵਾਏ

ਅਜੀਤ ਡੈਸਕ 07-03-2026
ਕੋਟਲੀ ਸੂਰਤ ਮੱਲ੍ਹੀ, 6 ਮਾਰਚ (ਕੁਲਦੀਪ ਸਿੰਘ ਨਾਗਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਕਸਬਾ ਕੋਟਲੀ ਸੂਰਤ ਮੱਲ੍ਹੀ ਦੀਆਂ ਸੰਗਤਾਂ ਵਲੋਂ 2 ਰੋਜ਼ਾ ਮਹਾਨ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਬਾਬਾ ਸਤਨਾਮ ਸਿੰਘ ਕੋਟਲੀ ਸਮੇਤ ਵੱਖ-ਵੱਖ ਜਥਿਆਂ ਨੇ ਸੰਗਤਾਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਰਾਹੀਂ ਨਿਹਾਲ ਕੀਤਾ | ਆਈਆਂ ਸੰਗਤਾਂ ਦਾ ਨਰਿੰਦਰ ਸਿੰਘ ਧਾਲੀਵਾਲ ਵਲੋਂ ਧੰਨਵਾਦ ਕੀਤਾ ਗਿਆ | ਸਮਾਗਮਾਂ ਵਿਚ ਉਚੇਚੇ ਤੌਰ 'ਤੇ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ, ਬਾਬਾ ਸਤਨਾਮ ਸਿੰਘ ਕੋਟਲੀ, ਜੇ.ਈ. ਬਿਕਰਮ ਸਿੰਘ ਕੋਟਲੀ, ਸਰਪੰਚ ਗਿਆਨੀ ਰਛਪਾਲ ਸਿੰਘ ਕੋਟਲੀ, ਬਲਦੇਵ ਸਿੰਘ ਧਾਲੀਵਾਲ, ਪਲਵਿੰਦਰ ਸਿੰਘ ਸੋਨੂੰ, ਡਾ. ਸੁਖਵਿੰਦਰ ਸਿੰਘ ਰੰਧਾਵਾ, ਚੰਨਪ੍ਰੀਤ ਸਿੰਘ ਬੇਦੀ, ਅਮਰੀਕ ਸਿੰਘ ਬਿੱਟੂ, ਪੱਪੂ ਮਹਾਜਨ, ਹਰਪ੍ਰੀਤਪਾਲ ਸਿੰਘ ਵਿੱਕੀ, ਆੜ੍ਹਤੀ ਪਲਵਿੰਦਰ ਸਿੰਘ ਧਾਲੀਵਾਲ, ਪ੍ਰਧਾਨ ਅਵਤਾਰ ਸਿੰਘ ਕੋਟਲੀ, ਬਾਬਾ ਪਿਆਰਾ ਸਿੰਘ ਨਿਹੰਗ, ਸਤਨਾਮ ਸਿੰਘ ਭਗਵਾਨਪੁਰ, ਸੁਰਜੀਤ ਸਿੰਘ ਰੰਧਾਵਾ, ਹਰਦਿਆਲ ਸਿੰਘ ਗਿੱਲ, ਸਾ. ਸਰਪੰਚ ਜਸਵਿੰਦਰ ਸਿੰਘ ਗੋਗੀ, ਮੰਗਲ ਸਿੰਘ ਕਲੇਰ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਕੇਵਲ ਸਿੰਘ ਫ਼ੌਜੀ, ਕੱਥਾ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਲਾਡਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਖੰਡਿਆਲਾ ਸੈਣੀਆਂ ਤੋਂ ਸੰਗ ਨਾਲ ਪਹੁੰਚੇ ਭਾਈ ਰਣਧੀਰ ਸਿੰਘ ਦਾ ਬਾਬਾ ਅਵਤਾਰ ਸਿੰਘ ਬੇਦੀ ਵਲੋਂ ਸਨਮਾਨ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵਲੋਂ ਸੈਂਕੜੇ ਮਹਿਲਾ ਸ਼ਖ਼ਸੀਅਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।