08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਖੰਡਿਆਲਾ ਸੈਣੀਆਂ ਤੋਂ ਸੰਗ ਨਾਲ ਪਹੁੰਚੇ ਭਾਈ ਰਣਧੀਰ ਸਿੰਘ ਦਾ ਬਾਬਾ ਅਵਤਾਰ ਸਿੰਘ ਬੇਦੀ ਵਲੋਂ ਸਨਮਾਨ

ਅਜੀਤ ਡੈਸਕ 07-03-2026
ਡੇਰਾ ਬਾਬਾ ਨਾਨਕ, 6 ਮਾਰਚ (ਵਿਜੇ ਸ਼ਰਮਾ)-ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਖੰਡਿਆਲਾ ਸੈਣ ੀਆਂ ਦੀ ਧਰਤੀ ਤੋਂ ਚੱਲ ਕੇ ਵੱਡੇ ਸੰਗ ਨਾਲ ਪਹੁੰਚੇ ਜਥੇ. ਭਾਈ ਰਣਧੀਰ ਸਿੰਘ ਸੰਗਤਾਂ ਸਮੇਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਦੇ ਬਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਦਿਆ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਸਤਨਾਮ ਸਿੰਘ ਗੋਸਲ ਵੀ ਉਨ੍ਹਾਂ ਦੇ ਨਾਲ ਸਨ | ਉਪਰੰਤ ਜਥੇਦਾਰ ਰਣਧੀਰ ਸਿੰਘ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੇ ਗ੍ਰਹਿ ਵਿਖੇ ਪਹੁੰਚੇ ਜਿਥੇ ਬਾਬਾ ਬੇਦੀ ਵਲੋਂ ਜਥੇ. ਭਾਈ ਰਣਧੀਰ ਸਿੰਘ ਅਤੇ ਮੈਨੇਜਰ ਸਤਨਾਮ ਸਿੰਘ ਗੋਸਲ ਦਾ ਦੁਸ਼ਾਲਾ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਭੇਟ ਕਰ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਵਲੋਂ ਜੋੜ ਮੇਲੇ 'ਚ ਦੇਸ਼-ਪ੍ਰਦੇਸ਼ ਤੋਂ ਵਹੀਰਾਂ ਘੱਤ ਕੇ ਪਹੁੰਚੀਆਂ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਬਾਬਾ ਅਵਤਾਰ ਸਿੰਘ ਬੇਦੀ ਵਲੋਂ ਭਾਈ ਰਣਧੀਰ ਸਿੰਘ ਨੂੰ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਸੰਗਤਾਂ ਲਈ ਰਿਹਾਇਸ਼, ਲੰਗਰ ਆਦਿ ਲਈ ਕੀਤੇ ਗਏ ਪ੍ਰਬੰਧਾ ਤੋ ਜਾਣੂ ਕਰਵਾਇਆ ਗਿਆ |
ਪਿਛਲੀ ਖ਼ਬਰ ਜੋੜ ਮੇਲੇ ਦੇ ਦੂਜੇ ਦਿਨ ਵੀ ਹਜ਼ਾਰਾਂ ਸੰਗਤਾਂ ਨੇ ਕੀਤੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਜੋੜ ਮੇਲੇ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।