08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜੋੜ ਮੇਲੇ ਦੇ ਦੂਜੇ ਦਿਨ ਵੀ ਹਜ਼ਾਰਾਂ ਸੰਗਤਾਂ ਨੇ ਕੀਤੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ

ਅਜੀਤ ਡੈਸਕ 07-03-2026
ਡੇਰਾ ਬਾਬਾ ਨਾਨਕ, 6 ਮਾਰਚ (ਵਿਜੇ ਸ਼ਰਮਾ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅੰਗ ਦੇ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਉਥੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਗੁਰਦੁਆਰਾ ਸੱਚ ਖੰਡ ਗੁਰੂ ਨਾਨਕ ਅਸਥਾਨ, ਗੁਰਦੁਆਰਾ ਬਾਬਾ ਸ੍ਰੀ ਚੰਦ ਜੀ, ਸ੍ਰੀ ਮੰਡੀ ਸਾਹਿਬ ਜੀ ਵਿਖੇ ਵੀ ਨਤਮਸਤਕ ਹੋ ਕੇ ਗੁਰਬਾਣੀ ਦਾ ਇਲਾਹੀ ਕੀਤਰਨ ਸਰਵਨ ਕੀਤਾ | ਉੱਧਰ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਵੀ ਮੇਲੇ ਵਰਗਾ ਮਾਹੌਲ ਸੀ | ਸੰਗਤਾਂ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪਾਕਿਤਸਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨਾਂ ਲਈ ਸਰਹੱਦ 'ਤੇ ਪਹੁੰਚ ਰਹੀਆਂ ਸਨ | ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੌਰਾਨ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ ਵਲੋਂ ਸ਼ਰਧਾਲੂਆਂ ਨੂੰ ਪੂਰਾ ਸਹਿਯੋਗ ਕੀਤਾ ਜਾ ਰਿਹਾ ਸੀ | ਮੇਲੇ 'ਚ ਆਰਜ਼ੀ ਤੌਰ 'ਤੇ ਆਈਆਂ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਉੱਪਰ ਗ੍ਰਾਹਕਾਂ ਦੀ ਭਾਰੀ ਭੀੜ ਸੀ ਜਦਕਿ ਬੱਚੇ, ਨੌਜਵਾਨ ਵੱਖ-ਵੱਖ ਤਰ੍ਹਾਂ ਦੇ ਲੱਗੇ ਪੰਘੂੜਿਆਂ 'ਤੇ ਝੂਟਿਆਂ ਦਾ ਆਨੰਦ ਮਾਣ ਰਹੇ ਸਨ | ਵੱਖ-ਵੱਖ ਪੜਾਵਾਂ ਰਾਹੀਂ ਆਉਣ ਵਾਲੀਆਂ ਸੰਗਤਾਂ ਲਈ ਸਮਾਜ ਸੇਵੀ ਸੰਸਥਾਵਾਂ ਤੇ ਪਿੰਡ ਵਾਸੀਆਂ ਵਲੋਂ ਲੰਗਰ, ਜਲੇਬ, ਖੀਰ, ਪਕੌੜੇ ਆਦਿ ਦੇ ਲੰਗਰ ਲਗਾਏ ਗਏ ਹਨ | ਉਧਰ ਖੰਡਿਆਲਾ ਸੈਣੀਆਂ ਤੋਂ ਚੱਲ ਕੇ ਡੇਰਾ ਬਾਬਾ ਨਾਨਕ ਦੀ ਧਰਤੀ ਉੱਪਰ ਪਹੁੰਚਣ ਵਾਲੇ ਸੰਗ ਮੇਲੇ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਜੋਸ਼ ਭਰਪੁੂਰ ਸਵਾਗਤ ਕੀਤਾ ਗਿਆ |
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਦੇ ਵਫ਼ਦ ਵਲੋਂ ਮੁੱਖ ਇੰਜੀਨੀਅਰ ਜ਼ੋਨ ਅੰਮਿ੍ਤਸਰ ਨਾਲ ਮੁਲਾਕਾਤ ਅਗਲੀ ਖ਼ਬਰ ਖੰਡਿਆਲਾ ਸੈਣੀਆਂ ਤੋਂ ਸੰਗ ਨਾਲ ਪਹੁੰਚੇ ਭਾਈ ਰਣਧੀਰ ਸਿੰਘ ਦਾ ਬਾਬਾ ਅਵਤਾਰ ਸਿੰਘ ਬੇਦੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।