08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਦਿਹਾਤੀ ਮਜ਼ਦੂਰ ਸਭਾ ਦੀ ਜਨਰਲ ਬਾਡੀ ਮੀਟਿੰਗ ਹੋਈ

ਅਜੀਤ ਡੈਸਕ 07-03-2026
ਬਟਾਲਾ, 6 ਮਾਰਚ (ਸਤਿੰਦਰ ਸਿੰਘ)- ਦਿਹਾਤੀ ਮਜ਼ਦੂਰ ਸਭਾ ਵਲੋਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ 8 ਅਪ੍ਰੈਲ ਨੂੰ ਜਲੰਧਰ ਹੋ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਵਾਸਤੇ ਤਹਿਸੀਲ ਬਟਾਲਾ ਦੀ ਜਨਰਲ ਬਾਡੀ ਮੀਟਿੰਗ ਸਾਥੀ ਜਸਵਿੰਦਰ ਸਿੰਘ ਛਿੱਤ, ਸੁਖਵੰਤ ਸਿੰਘ ਸੰਦਲਪੁਰ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਪਾਰਕ ਬਟਾਲਾ ਵਿਖੇ ਹੋਈ | ਸਭਾ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ, ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਬਹੁਤ ਲੰਬੇ ਸਮੇਂ ਤੋਂ ਕੇਂਦਰ ਤੇ ਪੰਜਾਬ ਸਰਕਾਰ ਨੇ ਮਜ਼ਦੂਰਾਂ ਵੱਲ ਪਿੱਠ ਕੀਤੀ ਹੋਈ ਹੈ ਤੇ ਮਜ਼ਦੂਰਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ | ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ 'ਚ ਜਨਰਲ ਬਾਡੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 8 ਅਪ੍ਰੈਲ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ | ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਮੰਗਾਂ ਸਬੰਧੀ 8 ਅਪ੍ਰੈਲ ਨੂੰ ਜਲੰਧਰ ਵਿਖੇ ਮਜ਼ਦੂਰਾਂ ਦੀ ਵੱਡੀ ਰੈਲੀ 'ਚ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿਚ ਕਿਰਤੀ-ਕਾਮੇ ਸ਼ਾਮਿਲ ਹੋਣਗੇ | ਉਪਰੋਕਤ ਆਗੂਆਂ ਤੋਂ ਇਲਾਵਾ ਸਾਥੀ ਮੁਖਤਾਰ ਸਿੰਘ ਭਾਗੋਵਾਲ, ਅਵਤਾਰ ਸਿੰਘ ਮੁਰਗੀ ਮੁਹੱਲਾ, ਗੁਰਨਾਮ ਸਿੰਘ ਬਾਉਲੀ ਇੰਦਰਜੀਤ, ਨਿਸ਼ਾਨ ਉਧੋਵਾਲ, ਬਿੱਟੂ ਮਸੀਹ ਰਾਜੂਵਾਲ, ਬਲਵਿੰਦਰ ਮਿਸਰਪੁਰਾ, ਬੂਟਾ ਮਸੀਹ ਕੋਟਲੀ ਫੱਸੀ, ਨਥਾਨੀਅਲ ਦਿਆਲਗੜ੍ਹ, ਸਤਨਾਮ ਸਿੰਘ ਭੁੱਲਰ, ਗੁਰਮੇਜ਼ ਸਿੰਘ ਛਿੱਤ, ਕਸ਼ਮੀਰ ਸਿੰਘ ਛਿੱਤ, ਮਾਸਟਰ ਡੇਵਿਡ ਦਿਆਲਗੜ੍ਹ, ਤਾਜ ਸਿੰਘ ਛਿੱਤ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਡੀਕਲ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ - ਡਾ. ਕੇ.ਜੇ. ਸਿੰਘ ਅਗਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੌਸ਼ਹਿਰਾ ਸਾਹਿਬ ਵਿਖੇ ਹੋਲੇ ਮਹੱਲੇ ਦੇ ਚੱਲ ਰਹੇ ਸਮਾਗਮਾਂ 'ਚ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।