07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 07-03-2026
ਧਾਰੀਵਾਲ, 6 ਮਾਰਚ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੋਸ਼ ਪਡਿਆਟੀ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿ੍ੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਸਾਲਾਨਾ ਨਤੀਜੇ ਐਲਾਨੇ ਗਏ | ਇਸ ਸਬੰਧ ਵਿਚ ਪਿ੍ੰਸੀਪਲ ਸਿਸਟਰ ਦਿਵਿਆ ਨੇ ਦੱਸਿਆ ਕਿ ਪ੍ਰੀ-ਬੋਰਡ ਤੇ ਗੈਰ ਬੋਰਡ ਜਮਾਤਾਂ ਦੇ ਐਲਾਨੇ ਇਨ੍ਹਾਂ ਨਤੀਜਿਆਂ ਵਿਚ ਸਮੁੱਚੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾ ਨਤੀਜਿਆਂ ਵਿਚ ਪਹਿਲੀ, ਦੂਜੀ ਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਮਾਗਮ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਜੋ ਕਿ ਸਕੂਲ ਦਾ ਲਗਪਗ 30 ਫ਼ੀਸਦੀ ਬਣਦਾ ਹੈ, ਜਦੋਂ ਕਿ ਬਾਕੀ 80 ਫ਼ੀਸਦੀ, 70 ਫ਼ੀਸਦ ਤੇ 60 ਫ਼ੀਸਦ ਵਾਲੀ ਕਤਾਰ ਵਿਚ ਵੀ ਬਹੁਤਾਤ ਵਿਚ ਵਿਦਿਆਰਥੀਆਂ ਨੇ ਜਮਾਤਾਂ ਪਾਸ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਡਾਇਓਸਿਸ ਆਫ ਜਲੰਧਰ ਦੇ ਯਤਨਾਂ ਸਦਕਾ ਹੋਰ ਵੀ ਆਧੁਨਿਕ ਤਕਨੀਕਾਂ ਨੂੰ ਸਕੂਲ ਅੰਦਰ ਸਥਾਪਿਤ ਕੀਤਾ ਗਿਆ ਹੈ |
ਪਿਛਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਮੋਗਾ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਭਾਜਪਾ ਦਾ ਇਕ-ਇਕ ਵਰਕਰ ਪੱਬਾਂ ਭਾਰ -ਸਤੀਸ਼ ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।