07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਾਰਿਸ ਮਸੀਹ ਰਹੀਮਾਬਾਦ ਵਲੋਂ ਡਾਇਰੈਕਟਰ ਓਮਾ ਸ਼ੰਕਰ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ

ਅਜੀਤ ਡੈਸਕ 07-03-2026
ਧਾਰੀਵਾਲ, 6 ਮਾਰਚ (ਜੇਮਸ ਨਾਹਰ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਸਥਿਤ ਓਮਾ ਸ਼ੰਕਰ ਗੁਪਤਾ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਨਾਲ ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਕੌਮੀ ਪ੍ਰਧਾਨ ਤੇ ਟੂਰਿਜ਼ਮ ਵਿਭਾਗ ਦੇ ਸਾਬਕਾ ਡਾਇਰੈਕਟਰ ਅਤੇ ਮਸੀਹ ਆਗੂ ਵਾਰਿਸ ਮਸੀਹ ਰਹੀਮਾਬਾਦ ਵਲੋਂ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਦਿਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਇਹ ਜਾਣਕਾਰੀ ਇੱਥੇ ਵਾਰਿਸ ਮਸੀਹ ਰਹੀਮਾਬਾਦ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਪਿੰਡਾਂ ਦੇ ਵਿਕਾਸ ਦੇ ਕੰਮਾਂ 'ਚ ਤੇ ਪੰਚਾਇਤਾਂ ਦੇ ਕੰਮਾਂ ਵਿਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਗੁਪਤਾ ਨਾਲ ਗੱਲਬਾਤ ਕੀਤੀ ਤੇ ਵਿਚਾਰ ਸਾਂਝੇ ਕੀਤੇ ਜਿਸ 'ਤੇ ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਕੰਮਕਾਜ ਤੇ ਪਿੰਡਾਂ ਦੇ ਵਿਕਾਸ ਦੇ ਕੰਮਾਂ 'ਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਮੁਸ਼ਕਿਲ ਵੇਲੇ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ 14 ਮਾਰਚ ਦੀ ਮੋਗਾ ਰੈਲੀ ਸੰਬੰਧੀ ਮੀਟਿੰਗ ਕੀਤੀ ਅਗਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।