07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ 14 ਮਾਰਚ ਦੀ ਮੋਗਾ ਰੈਲੀ ਸੰਬੰਧੀ ਮੀਟਿੰਗ ਕੀਤੀ

ਅਜੀਤ ਡੈਸਕ 07-03-2026
ਗੁਰਦਾਸਪੁਰ, 6 ਮਾਰਚ (ਪੰਕਜ ਸ਼ਰਮਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਅਗਵਾਈ ਦੀ ਹੇਠ ਸਥਾਨਿਕ ਪੈਲੇਸ ਵਿਖੇ ਅਹਿਮ ਮੀਟਿੰਗ ਹੋਈ ਜਿਸ ਵਿਚ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਸੂਬਾ ਮਹਾਂਮੰਤਰੀ ਰਾਕੇਸ਼ ਰਾਠੌਰ, ਸੂਬਾ ਸਕੱਤਰ ਸੂਰਜ ਭਾਰਦਵਾਜ ਵੀ ਸ਼ਾਮਿਲ ਹੋਏ | ਇਸ ਮੌਕੇ ਅਸ਼ਵਨੀ ਸ਼ਰਮਾ ਨੇ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਸਬੰਧੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ | ਅਸ਼ਵਨੀ ਸ਼ਰਮਾ ਨੇ ਕਿਹਾ ਕਿ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਅਮਿਤ ਸ਼ਾਹ ਦੀ ਰੈਲੀ ਮਹੱਤਵਪੂਰਨ ਹੈ ਅਤੇ ਇਸ ਨੂੰ ਕਾਮਯਾਬ ਬਣਾਉਣ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਤੋਂ 150 ਬੱਸਾਂ ਰੈਲੀ ਵਿਚ ਹਿੱਸਾ ਲੈਣਗੀਆਂ | ਬਘੇਲ ਸਿੰਘ ਬਾਹੀਆ ਨੇ ਵੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ | ਇਸ ਮੌਕੇ ਦੀਨਾਨਗਰ ਤੋਂ ਹਲਕਾ ਇੰਚਾਰਜ ਰੇਨੂੰ ਕਸ਼ਯਪ, ਰਕੇਸ਼ ਜੋਤੀ, ਸ਼ਿਵਬੀਰ ਰਾਜਨ, ਰਜਿੰਦਰ ਬਿੱਟਾ, ਵਿਕਾਸ ਗੁਪਤਾ, ਬਲਵਿੰਦਰ ਬਿੱਟੂ, ਰਾਜੂ ਪੰਡਿਤ, ਰਿੱਕੀ ਮਹੰਤ, ਰੋਹਿਤ ਮਹਾਜਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ... ਅਗਲੀ ਖ਼ਬਰ ਵਾਰਿਸ ਮਸੀਹ ਰਹੀਮਾਬਾਦ ਵਲੋਂ ਡਾਇਰੈਕਟਰ ਓਮਾ ਸ਼ੰਕਰ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।