07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

14 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ- ਸੈਸ਼ਨ ਜੱਜ <br/>

ਅਜੀਤ ਡੈਸਕ 07-03-2026
ਪਠਾਨਕੋਟ, 6 ਮਾਰਚ (ਵਿਨੋਦ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ 14 ਮਾਰਚ ਨੂੰ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਅਥਾਰਿਟੀ ਦੇ ਚੇਅਰਮੈਨ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਖ-ਵੱਖ ਜੱਜ ਸਾਹਿਬਾਨ ਦੇ ਬੈਂਚ ਲਗਾ ਕੇ ਆਪਸੀ ਸਹਿਮਤੀ ਨਾਲ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਪਰਿਵਾਰਕ ਝਗੜੇ, ਬਿਜਲੀ, ਪਾਣੀ ਨਾਲ ਸੰਬੰਧਿਤ ਕੇਸ, ਛੋਟੇ ਫ਼ੌਜਦਾਰੀ ਮਾਮਲੇ, ਦੁਰਘਟਨਾ ਮੁਆਵਜ਼ਾ ਅਵਾਰਡ ਪਾਸ ਕੀਤੇ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨੈਸ਼ਨਲ ਲੋਕ ਅਦਾਲਤ ਵਿਚ ਕੇਸ ਲਗਾ ਕੇ ਆਪਣੇ ਝਗੜੇ ਖ਼ਤਮ ਕਰੋ ਤੇ ਸਸਤਾ ਤੇ ਸਰਲ ਨਿਆਂ ਪ੍ਰਾਪਤ ਕਰੋ | ਉਨ੍ਹਾਂ ਦੱਸਿਆ ਕਿ ਆਪਣਾ ਕੇਸ ਲਗਵਾਉਣ ਲਈ ਸੰਬੰਧਿਤ ਕੋਰਟ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਵਿਚ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ |

ਪਿਛਲੀ ਖ਼ਬਰ ਏ.ਟੀ.ਐਮ. ਮਸ਼ੀਨਾਂ 'ਚੋਂ ਕੈਸ਼ ਨਾ ਨਿਕਲਣ ਕਾਰਨ ਲੋਕ ਹੋ ਰਹੇ ਖੱਜਲ ਖ਼ੁਆਰ <br/> ਅਗਲੀ ਖ਼ਬਰ ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸਰਕਾਰੀ ਸਕੂਲ ਨੂੰ ਸਾਮਾਨ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।