06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 07-03-2026
ਪਠਾਨਕੋਟ, 6 ਮਾਰਚ (ਵਿਨੋਦ)- ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਵਲੋਂ ਆਪਣੇ ਮੰਗਾਂ ਅਤੇ ਆਪਣੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਰੋਡਵੇਜ਼ ਡੀਪੂ ਪਠਾਨਕੋਟ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਦੇ ਪ੍ਰਧਾਨ ਜੋਗਿੰਦਰ ਪਾਲ ਲਵਲੀ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਦੀ ਲੜਾਈ ਲੜੀ ਜਾ ਰਹੀ ਹੈ ਜਿਸ ਦੌਰਾਨ ਉਨ੍ਹਾਂ ਦੇ ਸਾਥੀਆਂ ਨੂੰ ਸਰਕਾਰ ਨੇ ਬਿਨਾਂ ਕਿਸੇ ਕਾਰਨ ਤੇ ਜੇਲ੍ਹਾਂ ਵਿਚ ਸੁੱਟ ਦਿੱਤਾ ਹੈ ਅਤੇ ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਪਰ ਤਿੰਨ ਮਹੀਨੇ ਬੀਤ ਜਾਣ ਦੇ ਬਾਅਦ ਵੀ ਅਜੇ ਤੱਕ ਸਾਡੇ ਸਾਥੀ ਰਿਹਾਅ ਨਹੀਂ ਕੀਤੇ ਹਨ ਜਿਸ ਕਾਰਨ ਸਾਰੇ ਸਾਥੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਸੀਂ ਆਪਣੇ ਹੱਕ ਲਈ ਲੜਾਈ ਲੜ ਰਹੇ ਹਾਂ, ਪਰ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਣੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜਲਦੀ ਹੀ ਰਿਹਾ ਨਾ ਕੀਤਾ ਤਾਂ 9 ਮਾਰਚ ਨੂੰ ਸੰਗਰੂਰ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਆਦਰਸ਼ ਭਾਰਤੀ ਮਹਾਂਵਿਦਿਆਲਿਆ ਪਠਾਨਕੋਟ ਦਾ ਸਾਲਾਨਾ ਸੱਭਿਆਚਾਰਕ ਸਮਾਗਮ ਸਪਾਰਕ 2026 ਕਰਵਾਇਆ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਲੱਬ ਸੁਜਾਨਪੁਰ ਜਲਦੀ ਸ਼ੁਰੂ ਕਰੇਗਾ ਸਸਤੀ ਰਸੋਈ ਪ੍ਰੋਜੈਕਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।