08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ : ਐਡਵੋਕੇਟ ਜਗਰੂਪ ਸਿੰਘ ਸੇਖਵਾਂ <br/>

ਅਜੀਤ ਡੈਸਕ 08-03-2026

ਬਟਾਲਾ, 7 ਮਾਰਚ (ਸਤਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 9 ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਕਾਦੀਆਂ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਤੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ | ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ 9 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਦਾਣਾ ਮੰਡੀ ਕਾਹਨੂੰਵਾਨ ਪਹੁੰਚਣਗੇ ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਐਡਵੋਕੇਟ ਸੇਖਵਾਂ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਮੌਜਪੁਰ, ਬੁੱਢਾ ਬਾਲਾ ਆਦਿ ਪਿੰਡਾਂ ਵਿਚ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਦੇ ਚੱਲਦਿਆਂ ਕਾਦੀਆਂ ਵਿਧਾਨ ਸਭਾ ਹਲਕਾ ਵਿਖੇ ਵਿਕਾਸ ਕੰਮਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਤੇ ਕਾਹਨੂੰਵਾਨ ਦਾਣਾ ਮੰਡੀ ਵਿਖੇ ਹੀ ਇਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਰੈਂਕਰਜ਼ ਦੀ ਵਿਦਿਆਰਥਣ ਦੀ ਨੈਸ਼ਨਲ ਲਈ ਚੋਣ, ਗੁਰਤਾਨਿਸ਼ ਨੇ ਜਿੱਤਿਆ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ 'ਚ ਸੋਨ ਤਗਮ... ਅਗਲੀ ਖ਼ਬਰ ਔਰਤਾਂ ਨੂੰ ਮਰਦਾਂ ਦੇ ਬਰਾਬਰ ਹੀ ਅਧਿਕਾਰ ਮਿਲਣੇ ਚਾਹੀਦੇ ਹਨ : ਜ਼ਿਲ੍ਹਾ ਪ੍ਰਧਾਨ ਚਾਹਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।