08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਐੱਸ.ਬੀ.ਆਈ. ਬਰਾਂਚ 'ਚ ਸਵੇਰੇ ਤੜਕਸਾਰ ਲੱਗੀ ਭਿਆਨਕ ਅੱਗ

ਅਜੀਤ ਡੈਸਕ 08-03-2026
ਗੁਰਦਾਸਪੁਰ, 7 ਮਾਰਚ (ਪੰਕਜ ਸ਼ਰਮਾ)- ਸਥਾਨਿਕ ਸ਼ਹਿਰ ਦੇ ਜਹਾਜ਼ ਚੌਕ ਜੀ.ਟੀ. ਰੋਡ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਦੀ ਨਿਚਲੀ ਮੰਜ਼ਿਲ ਨੂੰ ਸਵੇਰੇ ਤੜਕਸਾਰ ਭਿਆਨਕ ਅੱਗ ਲੱਗ ਗਈ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਹਾਲਾਂਕਿ ਅੱਗ ਨਾਲ ਹੋਏ ਨੁਕਸਾਨ ਦਾ ਅਜੇ ਅੰਦਾਜ਼ਾ ਨਹੀਂ ਲੱਗ ਸਕਿਆ ਪਰ ਬੈਂਕ ਵਿਚ ਰੱਖਿਆ ਸਾਰਾ ਸਮਾਨ ਤੇ ਰਿਕਾਰਡ ਸੁਆਹ ਹੋ ਗਿਆ ਹੈ | ਫਾਇਰ ਬਿ੍ਗੇਡ ਦੀਆਂ ਤਿੰਨ ਗੱਡੀਆਂ ਨੇ ਲਗਾਤਾਰ ਕਰੀਬ ਸਾਢੇ ਤਿੰਨ ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਬੈਂਕ ਮੈਨੇਜਰ ਗਗਨਦੀਪ ਸਿੰਘ ਬਾਜਵਾ, ਫਾਇਰ ਬਿ੍ਗੇਡ ਮੁਲਾਜ਼ਮ ਸੁਖਵਿੰਦਰਪਾਲ ਸਿੰਘ ਅਤੇ ਏ.ਐਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੈਂਕ ਵਿਚ ਭਿਆਨਕ ਅੱਗ ਲੱਗ ਗਈ ਹੈ | ਜਦੋਂ ਉਨ੍ਹਾਂ ਨੇ ਪਹੁੰਚ ਕੇ ਦੇਖਿਆ ਤਾਂ ਬੈਂਕ ਨੂੰ ਅੱਗ ਨੇ ਬੁਰੀ ਤਰ੍ਹਾਂ ਨਾਲ ਆਪਣੀ ਲਪੇਟ 'ਚ ਲਿਆ ਹੋਇਆ ਸੀ ਤੇ ਅੱਗ ਦੀਆਂ ਲਪਟਾਂ ਨਿਕਲ ਕੇ ਅਸਮਾਨ ਛੂਹ ਰਹੀਆਂ ਸਨ | ਫਾਇਰ ਬਿ੍ਗੇਡ ਨੇ ਤੁਰੰਤ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਤਿੰਨ ਗੱਡੀਆਂ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਪਰ ਫ਼ਿਲਹਾਲ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ |
ਪਿਛਲੀ ਖ਼ਬਰ ਐਕਸਾਇਜ਼ ਵਿਭਾਗ ਨੇ 14 ਤੱਕ ਪਾਲਿਸੀ ਰੀਨਿਊ ਅਗਲੀ ਖ਼ਬਰ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਬਲਾਕ ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।