09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਨਵੇਂ ਦਾਖਲ ਵਿਦਿਆਰਥੀਆਂ ਸਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 08-03-2026
ਘੁਮਾਣ, 7 ਮਾਰਚ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਨਾਮੀ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਇਕ ਓਰੀਏਾਟੇਸ਼ਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਮਨਦੀਪ ਕੌਰ ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਸਕੂਲ ਦਾ ਉਦੇਸ਼ ਬੱਚਿਆਂ ਦੇ ਬੌਧਿਕ, ਨੈਤਿਕ ਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਉਨ੍ਹਾਂ ਨੂੰ ਉੱਚ ਦਰਜੇ ਦੀ ਸਿੱਖਿਆ ਪ੍ਰਦਾਨ ਕਰਨਾ ਹੈ | ਪਿ੍ੰਸੀਪਲ ਡਾ. ਮਨਦੀਪ ਕੌਰ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਸਿੱਖਿਆ ਪ੍ਰਣਾਲੀ, ਨਿਯਮਾਂ ਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਦੀ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸਹਿਯੋਗੀ ਗਤੀਵਿਧੀਆਂ ਵਿਚ ਵੀ ਅੱਗੇ ਵਧ ਸਕਣ | ਪਿ੍ੰਸੀਪਲ ਨੇ ਮਾਪਿਆਂ ਨੂੰ ਸਕੂਲ ਨਾਲ ਮਿਲ ਕੇ ਬੱਚਿਆਂ ਦੇ ਉੱਜਲੇ ਭਵਿੱਖ ਲਈ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਅਧਿਆਪਕਾਂ ਨੇ ਵੀ ਮਾਪਿਆਂ ਨੂੰ ਸਕੂਲ ਦੇ ਨਿਯਮਾਂ, ਸਿਲੇਬਸ ਤੇ ਸਹਿਯੋਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਨਵੇਂ ਵਿਦਿਆਰਥੀਆਂ ਦਾ ਸਕੂਲ ਪਰਿਵਾਰ ਵਿਚ ਤਹਿ ਦਿਲੋਂ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਗੁਰਦੁਆਰਾ ਰੱਕੜ ਸਾਹਿਬ ਮੁਸਤਰਾਪੁਰ ਦੇ ਸਾਲਾਨਾ ਛਿੰਝ ਮੇਲੇ 'ਚ ਓਪਨ ਕਬੱਡੀ ਬਾਬਾ ਸ਼ਿਵ ਸਿੰਘ ਕਲੱਬ ਨੇ ਜਿੱਤੀ ਅਗਲੀ ਖ਼ਬਰ ਡੀ.ਐੱਸ. ਬਲੌਸਮ ਸਕੂਲ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।