10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੂਬੇ 'ਚ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ-ਸਾਬਕਾ ਵਿਧਾਇਕ ਜੋਗਿੰਦਰਪਾਲ

ਅਜੀਤ ਡੈਸਕ 08-03-2026
ਤਾਰਾਗੜ੍ਹ, 7 ਮਾਰਚ (ਸੋਹਨ ਲਾਲ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ 'ਚ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਕਾਨੰੂਨ ਵਿਵਸਥਾ ਨੰੂ ਬਹਾਲ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਇਸ ਦੇ ਨਾਲ ਹੀ ਪਾਰਟੀ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੰੂ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਵਿਕਾਸ ਪੱਖੋਂ ਬਾਕੀ ਸੂਬਿਆਂ ਨਾਲੋਂ ਪਛੜ ਗਿਆ ਹੈ | ਉਨ੍ਹਾਂ ਕਿਹਾ ਕਿ ਬਰਨਾਲਾ ਰੈਲੀ ਦੌਰਾਨ ਹਜ਼ਾਰਾਂ ਵਰਕਰ ਭੋਆ ਹਲਕੇ ਤੋਂ ਰਵਾਨਾ ਹੋਏ ਸੀ ਤੇ ਰੈਲੀ ਵਿਚ ਲੱਖਾਂ ਦੀ ਗਿਣਤੀ 'ਚ ਪੰਜਾਬ ਦੀ ਜਨਤਾ ਨੇ ਪਹੁੰਚ ਕੇ ਕਾਂਗਰਸ ਪਾਰਟੀ ਦਾ ਸਮਰਥਨ ਕੀਤਾ | ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੰੂ ਸੱਤਾ ਤੋਂ ਬਾਹਰ ਕਰਕੇ ਪੰਜਾਬ ਵਿਚ ਕਾਂਗਰਸ ਦੀ ਮਜ਼ਬੂਤ ਸਰਕਾਰ ਬਣਾਉਣਗੇ ਤੇ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਕੇ ਸਾਹਮਣੇ ਆਵੇਗਾ |
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ ਅਗਲੀ ਖ਼ਬਰ ਉਡਾਣ ਐਜੂਕੇਸ਼ਨ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਕ ਲੱਖ ਦੀ ਸਕਾਲਰਸ਼ਿਪ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।