11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਟੇਟ ਪੈਨਸ਼ਨਰਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ

ਅਜੀਤ ਡੈਸਕ 08-03-2026
ਪਠਾਨਕੋਟ, 7 ਮਾਰਚ (ਸੰਧੂ)- ਸਟੇਟ ਪੈਨਸ਼ਨਰਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੇਦਾਰਨਾਥ ਸੈਣੀ ਦੀ ਪ੍ਰਧਾਨਗੀ ਹੇਠ ਪੁਰਾਣੇ ਖ਼ਜ਼ਾਨਾ ਦਫ਼ਤਰ ਵਿਖੇ ਹੋਈ | ਯੂਨੀਅਨ ਦੇ ਚੇਅਰਮੈਨ ਮਾਸਟਰ ਸ਼ੇਰ ਸਿੰਘ ਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੇਦਾਰਨਾਥ ਸੈਣੀ ਤੇ ਹੋਰ ਮੈਂਬਰਾਂ ਨੇ ਗੁੱਸਾ ਪ੍ਰਗਟ ਕੀਤਾ ਅਤੇ ਪੰਜਾਬ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ | ਪੈਨਸ਼ਨਰਾਂ ਨੇ ਮੰਗ ਕੀਤੀ ਕਿ ਪੈਨਸ਼ਨਾਂ 2.59 ਗੁਣਾ ਫ਼ਾਰਮੂਲੇ ਦੇ ਆਧਾਰ 'ਤੇ ਨਿਰਧਾਰਿਤ ਕੀਤੀਆਂ ਜਾਣ, 1 ਜਨਵਰੀ 2016 ਤੋਂ 16 ਪ੍ਰਤੀਸ਼ਤ ਮਹਿੰਗਾਈ ਭੱਤਾ ਲਾਗੂ ਕੀਤਾ ਜਾਵੇ, ਘੱਟੋ-ਘੱਟ ਮਹਿੰਗਾਈ ਭੱਤਾ 21 ਪ੍ਰਤੀਸ਼ਤ ਕੀਤਾ ਜਾਵੇ ਤੇ 2,000 ਰੁਪਏ ਪ੍ਰਤੀ ਮਹੀਨਾ ਮੈਡੀਕਲ ਭੱਤਾ ਦਿੱਤਾ ਜਾਵੇ | ਪੈਨਸ਼ਨਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਪੂਰੀਆਂ ਨਹੀਂ ਕੀਤੀਆਂ ਤਾਂ ਉਹ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 10 ਲੱਖ ਰੁਪਏ ਦੇ ਸਿਹਤ ਬੀਮੇ ਦਾ ਐਲਾਨ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ | ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਦਾਲਤ ਪਹਿਲਾਂ ਹੀ ਪੈਨਸ਼ਨਰਾਂ ਦੇ ਬਕਾਏ ਦਾ ਭੁਗਤਾਨ ਕਰਨ ਦਾ ਹੁਕਮ ਦੇ ਚੁੱਕੀ ਹੈ ਤੇ ਸਰਕਾਰ ਦਾਅਵਾ ਕਰਦੀ ਹੈ ਕਿ ਉਸ ਕੋਲ ਫ਼ੰਡਾਂ ਦੀ ਘਾਟ ਹੈ ਤਾਂ ਸਰਕਾਰ ਮੁਫ਼ਤ ਬੀਮਾ ਯੋਜਨਾ ਦੀ ਲਾਗਤ ਕਿਵੇਂ ਪੂਰੀ ਕਰੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਲੋਕ-ਲੁਭਾਊ ਐਲਾਨਾਂ ਨਾਲ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ | ਇਸ ਮੌਕੇ ਰਾਜਪਾਲ, ਰਮੇਸ਼, ਬੈਜਨਾਥ, ਮਨਮੋਹਨ ਸਿੰਘ, ਤਿਲਕ ਰਾਜ ਸੈਣੀ, ਵਿਜੇ ਸਿੰਘ, ਸਵਰਨ ਸਿੰਘ, ਰਣਜੀਤ ਸਿੰਘ, ਸਤੀਸ਼ ਕੁਮਾਰ, ਅਮਰਜੀਤ, ਮਾਸਟਰ ਕੰਸਰਾਜ, ਜਨਕ ਰਾਜ ਤੇ ਸ਼ਿਆਮ ਲਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਤੇ ਪੈਨਸ਼ਨਰਾਂ ਵਲੋਂ ਡੀ.ਪੀ.ਆਈ. ਦਫ਼ਤਰ ਮੂਹਰੇ ਧਰਨਾ 10 ਨੂੰ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਦੇ 16 ਵਿਦਿਆਰਥੀਆਂ ਨੇ ਜਨਰਲ ਨਾਲੇਜ ਉਲੰਪੀਅਡ 'ਚ ਸੋਨ ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।