29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ਼ਰਾਰਤੀ ਅਨਸਰਾਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਸਾਮਾਨ ਦੀ ਕੀਤੀ ਭੰਨਤੋੜ

ਅਜੀਤ ਡੈਸਕ 26-03-2026
ਗੁਰਦਾਸਪੁਰ, 25 ਮਾਰਚ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਭੁਲੇਚੱਕ ਕਾਲੋਨੀ ਵਿਖੇ ਕੁਝ ਸ਼ਰਾਰਤੀ ਅਨਸਰਾਂ ਨੇ ਮਾਮੂਲੀ ਤਕਰਾਰ ਤੋਂ ਬਾਅਦ ਇਕ ਘਰ ਅੰਦਰ ਅੱਧੀ ਰਾਤ ਨੰੂ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ ਤੇ ਸਾਮਾਨ ਦੀ ਭੰਨਤੋੜ ਕਰਨ ਦੇ ਇਲਾਵਾ ਔਰਤ ਦੇ ਕਪੜੇ ਪਾੜਨ ਸਮੇਤ ਪਰਿਵਾਰਿਕ ਮੈਂਬਰਾਂ ਨੰੂ ਗਾਲੀ ਗਲੋਚ ਕੀਤਾ ਗਿਆ | ਇਸ ਸੰਬੰਧੀ ਪੀੜਤ ਵਿਸ਼ਾਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪਿੰਡ ਦੇ ਹੀ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ ਅਤੇ ਇਸ ਲੜਾਈ ਦੌਰਾਨ ਬਚਾਅ ਰਿਹਾ ਪਰ ਕੁਝ ਸ਼ਰਾਰਤੀ ਕਿਸਮ ਦੇ ਨੌਜਵਾਨ ਕਾਰ 'ਤੇ ਅੱਧੀ ਰਾਤ ਉਸ ਦੇ ਘਰ ਆਏ ਅਤੇ ਰੰਜਿਸ਼ ਤਹਿਤ ਹਮਲਾ ਕਰ ਦਿੱਤਾ | ਜਦੋਂ ਕਿ ਘਰ ਅੰਦਰ ਇਕ ਔਰਤ ਦੇ ਕੱਪੜੇ ਪਾੜ ਦਿੱਤੇ ਤੇ ਅੰਦਰ ਪਏ ਸਾਮਾਨ ਦੀ ਭੰਨਤੋੜ ਵੀ ਕੀਤੀ | ਉਸ ਨੇ ਦੱਸਿਆ ਕਿ ਜਦੋਂ ਪਰਿਵਾਰ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ ਤਾਂ ਇਹ ਸਭ ਦੇਖ ਕੇ ਉਕਤ ਨੌਜਵਾਨ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਗ਼ੁੱਸੇ 'ਚ ਆ ਕੇ ਉਕਤ ਕਾਰ ਦੀ ਭੰਨਤੋੜ ਕੀਤੀ | ਤਿੱਬੜ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ | ਜਦੋਂ ਇਸ ਮਾਮਲੇ ਸਬੰਧੀ ਥਾਣਾ ਮੁਖੀ ਨਾਲ ਉਨ੍ਹਾਂ ਦੇ ਫੋਨ 'ਤੇ ਸੰਪਰਕ ਕੀਤਾ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ | ਪੀੜਤ ਪਰਿਵਾਰ ਨੇ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰਕੇ ਉਨ੍ਹਾਂ ਨੰੂ ਇਨਸਾਫ਼ ਦਿੱਤਾ ਜਾਵੇ |
ਪਿਛਲੀ ਖ਼ਬਰ ਵੰਦੇ ਭਾਰਤ ਐਕਸਪੈ੍ਰੱਸ ਟਰੇਨ ਦਾ ਗੁਰਦਾਸਪੁਰ ਵਿਖੇ ਪਹਿਲਾ ਸਟਾਪ ਬਣਨ ਨਾਲ ਜ਼ਿਲ੍ਹੇ 'ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸ੍ਰੀ ਰਾਮਨੌਮੀ ਮੌਕੇ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।