ਬਟਾਲਾ, 25 ਮਾਰਚ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜ਼ੂਦਗੀ ਵਿਚ ਬਟਾਲਾ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਕਰਮਜੀਤ ਕੌਰ ਪਤਨੀ ਸ: ਨਿਸ਼ਾਨ ਸਿੰਘ ਰੰਧਾਵਾ ਅਤੇ ਉਪ ਚੇਅਰਮੈਨ ਮਨਜਿੰਦਰ ਸਿੰਘ ਮਿੰਟੂ ਤੱਤਲਾ ਨੇ ਅਹੁਦਾ ਸੰਭਾਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਸ: ਗੁਰਪ੍ਰੀਤ ਸਿੰਘ ਗਿੱਲ, ਚੇਅਰਮੈਨ ਯਸ਼ਪਾਲ ਚੌਹਾਨ, ਬੀ.ਡੀ.ਪੀ.ਓ. ਬਲਜੀਤ ਸਿੰਘ, ਹਰਿੰਦਰਬੀਰ ਸਿੰਘ ਪੰਚਾਇਤ ਅਫ਼ਸਰ, ਲਾਇਨ ਰਾਜੀਵ ਵਿੱਗ, ਮਿੱਤਰਪਾਲ ਸਿੰਘ ਜ਼ਿਲ੍ਹਾ ਪ੍ਰਸ਼ੀਦ ਮੈਂਬਰ, ਕਰਨੈਲ ਸਿੰਘ ਸੰਮਤੀ ਮੈਂਬਰ, ਜਤਿੰਦਰ ਸਿੰਘ ਸੰਮਤੀ ਮੈਂਬਰ, ਗੁਰਦੇਵ ਸਿੰਘ ਸੰਮਤੀ ਮੈਂਬਰ, ਜੋਧ ਸਿੰਘ ਸੰਮਤੀ ਮੈਂਬਰ, ਹਰਜਿੰਦਰ ਸਿੰਘ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਸੰਮਤੀ ਮੈਂਬਰ, ਜਤਿੰਦਰਪਾਲ ਕੌਰ ਸੰਮਤੀ ਮੈਂਬਰ, ਗੁਰਮੀਤ ਸਿੰਘ ਸੰਮਤੀ ਮੈਂਬਰ, ਸੰਜੀਵ ਕੁਮਾਰ, ਨਰਿੰਦਰ ਕੌਰ, ਮਨਪ੍ਰੀਤ ਕੌਰ ਸੁਪਰਡੈਂਟ, ਦਵਿੰਦਰ ਕੌਰ, ਅਮਨਦੀਪ ਸਿੰਘ ਮੌਜ਼ੂਦ ਸਨ | ਇਸ ਮੌਕੇ ਬਲਾਕ ਸੰਮਤੀ ਦੇ ਨਵ-ਨਿਯੁਕਤ ਚੇਅਰਪਰਸਨ ਕਰਮਜੀਤ ਕੌਰ ਤੇ ਉਪ ਚੇਅਰਮੈਨ ਮਨਜਿੰਦਰ ਸਿੰਘ ਮਿੰਟੂ ਤੱਤਲਾ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿਚ ਮਿਹਨਤ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਨੁਸਾਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਚੇਅਰਪਰਸਨ ਕਰਮਜੀਤ ਕੌਰ ਤੇ ਉਪ ਚੇਅਰਮੈਨ ਮਨਜਿੰਦਰ ਸਿੰਘ ਮਿੰਟੂ ਤੱਤਲਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ, ਉਸ ਨੂੰ ਪੂਰੀ ਮਿਹਨਤ ਨਿਭਾਉਣਗੇ | ਇਸ ਮੌਕੇ ਐਸ.ਡੀ.ਓ. ਜਗਦੀਸ਼ ਸਿੰਘ ਬਾਜਵਾ, ਠੇਕੇਦਾਰ ਰਣਜੀਤ ਸਿੰਘ, ਪਿ੍ੰੰ. ਮੁਸ਼ਤਾਕ ਗਿੱਲ, ਰਵਿੰਦਰ ਸਿੰਘ ਕਾਹਲੋਂ, ਜਸਵੰਤ ਸਿੰਘ ਢਿੱਲੋਂ, ਰਾਜਵਿੰਦਰ ਸਿੰਘ ਕਾਲਾ ਚੇਅਰਮੈਨ, ਸਤਪਾਲ, ਸਰਦੂਲ ਸਿੰਘ ਬੁੱਟਰ, ਸ਼ਿਵਰਾਜ ਸਿੰਘ ਰਾਜਾ ਲੌਗੋਵਾਲ, ਹਰਭਜਨ ਸਿੰਘ ਰੰਧਾਵਾ ਨੰਬਰਦਾਰ ਕਾਲੀਆਂ, ਸਮਸ਼ੇਰ ਸਿੰਘ, ਜੋਤ ਕਾਹਲੋਂ ਸੈਦਪੁਰ ਅਤੇ ਵੱਡੀ ਗਿਣਤੀ ਵਿਚ ਪੰਚ-ਸਰਪੰਚ ਤੇ ਹੋਰ ਹਾਜ਼ਰ ਸਨ |