29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪਿੰਡ ਸ਼ਾਹਪੁਰ ਜਾਜਨ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ

ਅਜੀਤ ਡੈਸਕ 26-03-2026
ਡੇਰਾ ਬਾਬਾ ਨਾਨਕ, 25 ਮਾਰਚ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਅੱਜ ਦਿਨ-ਦਿਹਾੜੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਪਿੰਡ ਪੱਡਾ ਦੇ ਸੁਖਰਾਜ ਸਿੰਘ ਉਰਫ ਕਾਕਾ ਨਾਮਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਜਿਸ ਕਰ ਕੇ ਸੁਖਰਾਜ ਸਿੰਘ ਕਾਕਾ ਪੱਡਾ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਡਾਕਟਰਾਂ ਵਲੋਂ ਅੰਮਿ੍ਤਸਰ ਤਬਦੀਲ ਕਰ ਦਿੱਤਾ ਗਿਆ ਹੈ | ਇਸ ਸੰਬੰੰਧੀ ਸੁਖਰਾਜ ਸਿੰਘ ਕਾਕਾ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਅੱਜ ਸੁਖਰਾਜ ਸਿੰਘ ਪਿੰਡ ਸ਼ਾਹਪੁਰ ਜਾਜਨ ਵਿਖੇ ਕੋਈ ਘਰੇਲੂ ਸਾਮਾਨ ਲੈਣ ਵਾਸਤੇ ਆਇਆ ਸੀ ਤੇ ਜਦ ਉਹ ਵਾਪਸ ਪਿੰਡ ਨੂੰ ਜਾਣ ਲੱਗਾ ਤਾਂ ਰਸਤੇ 'ਚ ਮੋਟਰਸਾਈਕਲ 'ਤੇ ਖੜੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਸ ਉੱਪਰ ਗੋਲੀਆਂ ਚਲਾ ਦਿੱਤੀਆਂ ਜਿਨ੍ਹਾਂ ਵਿਚੋਂ ਇਕ ਗੋਲੀ ਉਸ ਦੀ ਲੱਤ ਤੇ ਇਕ ਵੱਖੀ ਵਿਚ ਲੱਗੀ ਹੈ | ਸੁਖਰਾਜ ਸਿੰਘ ਜ਼ਖ਼ਮੀ ਹਾਲਤ ਵਿਚ ਭੱਜ ਕੇ ਨਜ਼ਦੀਕ ਕਿਸੇ ਦੇ ਘਰ ਵੜ ਗਿਆ ਤੇ ਕੋਠੇ ਉੱਪਰ ਚੜ੍ਹ ਕੇ ਆਪਣੀ ਜਾਨ ਬਚਾਈ | ਸੁਖਰਾਜ ਸਿੰਘ ਕਾਕਾ ਦੇ ਪਰਿਵਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ | ਮੌਕੇ 'ਤੇ ਪੱੁਜੇ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਦੇ ਦੋ ਗੋਲੀਆਂ ਲੱਗੀਆਂ ਹਨ | ਉਨ੍ਹਾਂ ਦੱਸਿਆ ਕਿ ਮੌਕੇ ਤੋਂ 32 ਬੋਰ ਦੋ ਖੋਲ਼ ਵੀ ਬਰਾਮਦ ਹੋਏ ਹਨ | ਐੱਸ.ਐੱਸ.ਪੀ. ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਉੱਪਰ ਵੀ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ ਜਿਸ ਤੋਂ ਲੱਗ ਰਿਹਾ ਹੈ ਕਿ ਇਨ੍ਹਾਂ ਦੀ ਕੋਈ ਆਪਸੀ ਰੰਜਿਸ਼ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਫਿਰ ਵੀ ਪੁਲਿਸ ਵਲੋਂ ਨਜ਼ਦੀਕ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤੇ ਜਾਂਚ ਆਰੰਭ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਧਰਮ ਤਬਦੀਲੀ ਮਗਰੋਂ ਰਾਖਵੇਂਕਰਨ ਦਾ ਲਾਭ ਖ਼ਤਮ ਕਰਨ ਦਾ ਸੁਪਰੀਮ ਕੋਰਟ ਦਾ ਫ਼ੈਸਲਾ ਇਤਿਹਾਸਕ ਤੇ ਸ਼ਲਾਘਾਯੋਗ : ਕਰਨੈਲ ਸਿ... ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ 'ਚ ਬਟਾਲਾ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਕਰਮਜੀਤ ਕੌਰ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।