29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

27 ਮਾਰਚ ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ : ਹਰਪਾਲ ਸਿੰਘ ਰੰਗੜ ਨੰਗਲ

ਅਜੀਤ ਡੈਸਕ 26-03-2026
ਅੱਚਲ ਸਾਹਿਬ, 25 ਮਾਰਚ (ਗੁਰਚਰਨ ਸਿੰਘ)- ਸ੍ਰੀ ਹਰਗੋਬਿੰਦਪੁਰ ਵਿਖੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ 27 ਮਾਰਚ ਨੂੰ ਹੋਣ ਜਾ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਸੀਨੀਅਰ ਅਕਾਲੀ ਆਗੂ ਸ: ਹਰਪਾਲ ਸਿੰਘ ਰੰਗੜ ਨੰਗਲ, ਈਸ਼ਵਰ ਸਿੰਘ ਜਾਹਦਪੁਰ, ਸੁਖਬੀਰ ਸਿੰਘ ਜਾਹਦਪੁਰ, ਸੁਰਵਿੰਦਰ ਸਿੰਘ ਢਡਿਆਲਾ ਨਜ਼ਾਰਾ ਆਦਿ ਵਲੋਂ ਰੈਲੀ ਨੂੰ ਲੈ ਕੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਸ: ਹਰਪਾਲ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਇਲਾਕੇ ਤੋਂ ਰੈਲੀ ਵਿਚ ਪਹੁੰਚਣ ਲਈ ਬੱਸਾਂ-ਗੱਡੀਆਂ ਆਦਿ ਵਾਹਨਾਂ ਦੇ ਪ੍ਰਬੰਧ ਕੀਤੇ ਗਏ ਹਨ ਤੇ ਜੇਕਰ ਕਿਸੇ ਵੀ ਪਿੰਡ ਵਿਚ ਬੱਸ ਗੱਡੀ ਜਾਂ ਟਰੈਕਟਰ ਟਰਾਲੀ ਦੀ ਲੋੜ ਹੋਵੇ ਤਾਂ ਉਹ ਸੰਪਰਕ ਕਰ ਸਕਦੇ ਹਨ ਕਿਉਂਕਿ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ | ਇਸ ਮੌਕੇ ਸਰਬਜੀਤ ਸਿੰਘ ਅੰਮੋਨੰਗਲ, ਅਜੇਪਾਲ ਸਿੰਘ ਪੁਰੀਆਂ ਖੁਰਦ, ਭਾਈ ਬਲਬੀਰ ਸਿੰਘ ਸੇਖਵਾਂ, ਗੁਰਵਿੰਦਰ ਸਿੰਘ ਢਡਿਆਲਾ ਨਜ਼ਾਰਾ, ਸਤਨਾਮ ਸਿੰਘ ਖਰਾਸੀਆ ਪੁਰੀਆਂ, ਕੁਲਬੀਰ ਸਿੰਘ ਰੰਧਾਵਾ, ਕੁਲਵੰਤ ਸਿੰਘ ਪੁਰੀਆਂ ਬ੍ਰਾਹਮਣਾਂ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਮਤਿ ਸਮਾਗਮ 29 ਨੂੰ ਅਗਲੀ ਖ਼ਬਰ ਡੀ.ਐੱਮ. ਗਗਨਦੀਪ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ 'ਚ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।