29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 26-03-2026
ਗੁਰਦਾਸਪੁਰ, 25 ਮਾਰਚ (ਪੰਕਜ ਸ਼ਰਮਾ)- ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਡਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਮਾਨ, ਹਰਬੰਸ ਸਿੰਘ ਜਨਰਲ ਸਕੱਤਰ, ਸਰਵਨ ਸਿੰਘ, ਮਹਿੰਦਰਪਾਲ, ਦਰਸ਼ਨ ਸਿੰਘ, ਤਿਲਕ ਰਾਜ ਆਦਿ ਸ਼ਾਮਿਲ ਹੋਏ | ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕੰਮਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਉਪਰੰਤ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਬੀ.ਐਸ.ਐਫ. ਦੇ ਇੰਸਪੈਕਟਰ ਤਰਲੋਕ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਬੀ.ਐਸ.ਐੱਫ. ਹੈੱਡ-ਕੁਆਰਟਰ ਦੇ ਡੀ.ਆਈ.ਜੀ. ਨੇ ਭਾਰਤ ਸਰਕਾਰ ਵਲੋਂ ਭੇਜੀ 8 ਹਜ਼ਾਰ ਰੁਪਏ ਦੀ ਰਾਸ਼ੀ ਉਨ੍ਹਾਂ ਦੀ ਪਤਨੀ ਨੰੂ ਸੌਂਪੀ | ਇਸ ਮੌਕੇ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਲਜ 'ਚ ਵਿਸ਼ਵ ਕਵਿਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀ ਕਾਬੂ-ਚੋਰੀ ਕੀਤਾ ਮੋਟਰਸਾਈਕਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।