ਅਲੀਵਾਲ, 25 ਮਾਰਚ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਭਰਥਵਾਲ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਗੁਰਪ੍ਰੀਤ ਕੌਰ ਪੰਨੂੰ ਤੇ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਦੀ ਅਗਵਾਈ ਹੇਠ ਮਹਿਲਾ ਵਿੰਗ ਦੀ ਅਹਿਮ ਮਸਲਿਆਂ 'ਤੇ ਅਹਿਮ ਮੀਟਿੰਗ ਹੋਈ ਜਿਸ ਆਪ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਮਾਨ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪ੍ਰਤੀ ਜਨਤਾ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਗਿਆ | ਮੀਟਿੰਗ ਦੇ ਅੰਤ ਵਿਚ ਹੋਰ ਔਰਤਾਂ ਨੂੰ ਮਹਿਲਾ ਵਿੰਗ ਨਾਲ ਜੋੜਨ ਦੀ ਵੀ ਅਪੀਲ ਕੀਤੀ ਗਈ | ਇਸ ਮੌਕੇ ਮਨਦੀਪ ਕੌਰ ਪੰਨੂੰ ਸਮੇਤ ਗੁਰਮੀਤ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਭੁਪਿੰਦਰ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਜਸਬੀਰ ਕੌਰ, ਪਰਵੀਨ, ਸਰਬਜੀਤ ਕੌਰ, ਰਾਜਬੀਰ ਕੌਰ, ਸੰਦੀਪ ਕੌਰ, ਕਿਰਨਦੀਪ ਕੌਰ, ਸੁਮਨ, ਰਾਜਵਿੰਦਰ ਕੌਰ, ਪਿੰਕੀ ਸਰਬਜੀਤ ਕੌਰ, ਸੁਮਨਪ੍ਰੀਤ ਕੌਰ, ਸਰਬਜੀਤ ਕੌਰ, ਸਵਿੰਦਰ ਕੌਰ, ਰਾਜਵਿੰਦਰ ਕੌਰ, ਬਲਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |