ਹਰਚੋਵਾਲ, 25 ਮਾਰਚ (ਰਣਜੋਧ ਸਿੰਘ ਭਾਮ/ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਦਾਣਾ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ 27 ਮਾਰਚ ਨੂੰ ਹੋ ਰਹੀ ਰੈਲੀ ਵਿਰੋਧੀ ਪਾਰਟੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਸਰਦੂਲ ਸਿੰਘ ਔਲਖ ਵਲੋਂ ਰੈਲੀ ਲਈ ਵਰਕਰਾਂ ਨੂੰ ਲਾਮਬੰਦ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਹਲਕੇ ਦੇ ਵਰਕਰਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਮੇਜਰ ਸਿੰਘ ਔਲਖ, ਵੱਸਣ ਸਿੰਘ ਔਲਖ, ਗੁਰਨਾਮ ਸਿੰਘ ਔਲਖ, ਹਰਜੀਤ ਸਿੰਘ ਔਲਖ, ਬਾਬਾ ਗੁਰਦੀਪ ਸਿੰਘ ਔਲਖ, ਅਮਰਜੀਤ ਸਿੰਘ ਔਲਖ ਆਦਿ ਹਾਜ਼ਰ ਸਨ |