29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ 4 ਸਾਲਾਂ 'ਚ ਸਾਰੇ ਵਾਅਦੇ ਕੀਤੇ ਪੂਰੇ- ਰਾਜੇਸ਼ ਭੰਗਵਾਂ

ਅਜੀਤ ਡੈਸਕ 26-03-2026
ਗੁਰਦਾਸਪੁਰ, 25 ਮਾਰਚ (ਅਸ਼ੋਕ ਸ਼ਰਮਾ)- ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਸੀਨੀਅਰ ਆਗੂ, ਪਾਰਟੀ ਦੇ ਬੁਲਾਰੇ ਅਤੇ ਸਰਪੰਚ ਰਾਜੇਸ਼ ਭੰਗਵਾਂ ਨੇ ਕਿਹਾ ਕਿ 'ਆਪ' ਸਰਕਾਰ ਦੇ 4 ਸਾਲ ਪੂਰੇ ਹੋ ਚੁੱਕੇ ਹਨ ਅਤੇ ਇਸ ਦੌਰਾਨ ਸਰਕਾਰ ਨੇ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ | ਇਹ ਸਰਕਾਰ ਦੀ ਲੋਕਾਂ ਪ੍ਰਤੀ ਭਲਾਈ ਤੇ ਸੂਬੇ ਦੇ ਚਹੁਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਤੋਂ ਬਾਅਦ ਹਰ ਖੇਤਰ 'ਚ ਮਿਸਾਲੀ ਕੰਮ ਕੀਤੇ ਹਨ | ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਨੁਹਾਰ ਬਦਲ ਕੇ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ | ਰਾਜੇਸ਼ ਭੰਗਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ 4 ਸਾਲਾਂ 'ਚ 65 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ | ਜਦੋਂ ਕਿ ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ', ਸਿਹਤ ਖੇਤਰ ਵਿਚ 881 ਆਮ ਆਦਮੀ ਕਲੀਨਿਕ, 10 ਲੱਖ ਤੱਕ ਦਾ ਮੁਫ਼ਤ ਤੇ ਕੈਸ਼ਲੈਸ ਇਲਾਜ, 600 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਤੇ ਨਹਿਰਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ | ਜਦੋਂ ਕਿ ਨਸ਼ਾ ਮੁਕਤ ਪੰਜਾਬ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ | ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ, ਰਾਜ ਭਰ ਵਿਚ ਕਰੀਬ 3000 ਆਧੁਨਿਕ ਖੇਡ ਮੈਦਾਨ ਬਣ ਰਹੇ ਹਨ ਜਿਸ ਦੀ ਉਦਾਹਰਨ ਪਿੰਡ ਭੰਗਵਾਂ ਤੋਂ ਲਈ ਜਾ ਸਕਦੀ ਹੈ | ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕਰਨ ਸਮੇਤ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਨਾਲ ਹਾਦਸਿਆਂ 'ਚ ਮੌਤਾਂ 'ਚ ਲਗਪਗ 50 ਫ਼ੀਸਦੀ ਕਮੀ ਆਈ ਹੈ ਤੇ 47 ਹਜ਼ਾਰ ਤੋਂ ਵੱਧ ਲੋਕਾਂ ਦੀਆਂ ਜਾਨਾਂ ਬਚਾਈਆਂ ਹਨ | ਰਾਜੇਸ਼ ਭੰਗਵਾਂ ਨੇ ਕਿਹਾ ਕਿ ਪੰਜਾਬ 'ਚ ਨਵੀਂ ਉਦਯੋਗਿਕ ਇਕਾਈ ਲਿਆਉਣ ਲਈ ਵੀ ਸਰਕਾਰ ਵਲੋਂ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ ਤੇ ਸਰਕਾਰ ਦਾ ਮੁੱਖ ਉਦੇਸ਼ ਸਿਰਫ਼ ਵਿਕਾਸ ਹੈ ਤੇ ਇਸੇ ਦਿਸ਼ਾ ਵਿਚ ਸੂਬੇ 'ਚ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਆਰੀਆ ਰਤਨ ਪਦਮਸ੍ਰੀ ਡਾ: ਪੂਨਮ ਸੂਰੀ ਦਾ 79ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਮਾਈ ਭਾਗੋ ਨਰਸਿੰਗ ਕਾਲਜ 'ਚ ਬੀ.ਐਸ.ਸੀ. ਨਰਸਿੰਗ ਟੈੱਸਟ (ਪੀ. ਪੀ. ਐਮ. ਈ. ਟੀ.) ਦੀਆਂ ਕੋਚਿੰਗ ਕਲਾਸਾਂ 1 ਅਪ੍ਰੈਲ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।