ਨੌਸ਼ਹਿਰਾ ਮੱਝਾ ਸਿੰਘ, 25 ਮਾਰਚ (ਰਵੀ ਭਗਤ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲ ਦੇ ਕਾਰਜਕਾਲ 'ਤੇ ਤਸੱਲੀਬਖਸ਼ ਪ੍ਰਗਟਾਵਾ ਕਰਦਿਆਂ ਆਪ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਗੁਰਦੇਵ ਸਿੰਘ ਕਲੇਰ ਕਲਾਂ, ਸੀਨੀਅਰ ਆਪ ਆਗੂ ਸ਼ਮਸੇਰ ਸਿੰਘ ਤੇ ਸੁਖਦੇਵ ਸੁੱਖੀ ਸੰਤ ਨਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ 4 ਸਾਲ ਦੇ ਕਾਰਜਕਾਲ 'ਚ ਚੋਣਾਂ ਦੌਰਾਨ ਕੀਤੇ ਕੁਝ ਵਾਅਦੇ ਪੂਰੇ ਕਰ ਦਿੱਤੇ ਹਨ ਜਿਨ੍ਹਾਂ ਤੋਂ ਪੰਜਾਬ ਦੇ ਲੋਕ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਤੇ ਕੋਈ ਵੀ ਪਿੰਡ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ | 'ਆਪ' ਆਗੂਆਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਗਾਤਾਰ ਪੰਜਾਬ ਦੇ ਹਿੱਤਾਂ ਲਈ ਕਈ ਅਹਿਮ ਫੈਸਲੇ ਕੀਤੇ ਜਾ ਰਹੇ ਹਨ, ਜੋ ਇਕ ਸ਼ਲਾਘਾਯੋਗ ਉਪਰਾਲਾ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਲੋਕ ਆਮ ਆਦਮੀ ਪਾਰਟੀ ਦੇ ਹੱਕ 'ਚ ਫਤਵਾ ਦੇਣਗੇ |