29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ੍ਰੀ ਹਰਿਗੋਬਿੰਦਪੁਰ 'ਚ ਪੁੱਜਣ 'ਤੇ ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ : ਚੀਮਾ

ਅਜੀਤ ਡੈਸਕ 26-03-2026
ਸ੍ਰੀ ਹਰਿਗੋਬਿੰਦਪੁਰ, 25 ਮਾਰਚ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ ਵਾਸੀ ਮਚਰਾਏ ਨੇ ਕਿਹਾ ਕਿ 27 ਮਾਰਚ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਦਾਣਾ ਮੰਡੀ ਵਿਚ ਜੋ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਵਿਸ਼ਾਲ ਰੈਲੀ ਹੋਣ ਜਾ ਰਹੀ ਹੈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸੂਬਾ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਹੋਰ ਵੱਡੇ ਆਗੂ ਪੁੱਜ ਰਹੇ ਹਨ | ਉਨ੍ਹਾਂ ਦਾ ਸ੍ਰੀ ਹਰਿਗੋਬਿੰਦਪੁਰ ਹਲਕੇ ਵਿਚ ਪੁੱਜਣ 'ਤੇ ਹਲਕੇ ਦੇ ਵਰਕਰਾਂ ਵਲੋਂ ਗਰਮਜ਼ੋਸੀ ਨਾਲ ਸਵਾਗਤ ਕੀਤਾ ਜਾਵੇਗਾ | ਗੁਰਮੇਜ ਸਿੰਘ ਚੀਮਾ ਨੇ ਹਲਕੇ ਦੇ ਸਮੁੱਚੇ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ 27 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾ ਰਹੀ 'ਪੰਜਾਬ ਬਚਾਓ' ਰੈਲੀ ਵਿਚ ਪੁੱਜਣ |
ਪਿਛਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਲੋਕ ਵੱਡੀ ਤਾਦਾਦ 'ਚ ਪੁੱਜਣਗੇ : ਰਾਜਨਬੀਰ... ਅਗਲੀ ਖ਼ਬਰ ਵਿਕਟਰ ਮਸੀਹ ਵਲੋਂ ਸਾਲਵੇਸ਼ਨ ਆਰਮੀ ਦੇ ਪਾਦਰੀ ਸਾਹਿਬਾਨਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।