29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਲੋਕ ਯੁਵਾ ਸ਼ਕਤੀ ਪਾਰਟੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਮੰਗ <br/>

ਅਜੀਤ ਡੈਸਕ 26-03-2026
ਡੇਰਾ ਬਾਬਾ ਨਾਨਕ, 25 ਮਾਰਚ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲਿਆ ਜਾਵੇ | ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਲੋਕ ਯੁਵਾ ਸ਼ਕਤੀ ਭਾਰਤੀ ਦੇ ਕੌਮੀ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਡਾ. ਸਤਨਾਮ ਸਿੰਘ ਬਾਜਵਾ ਨੇ ਸਾਥੀਆਂ ਸਮੇਤ ਕੀਤਾ | ਉਨ•ਾਂ ਕਿਹਾ ਕਿ ਇਹ ਲਾਂਘਾ ਜੋ ਅਪ੍ਰੇਸ਼ਨ ਸੰਧੂਰ ਦੌਰਾਨ ਭਾਰਤ-ਪਾਕਿਸਤਾਨ ਸਰਹੱਦ 'ਤੇ ਵਧੇ ਤਣਾਅ ਨੂੰ ਦੇਖਦਿਆਂ ਬੰਦ ਕਰ ਦਿੱਤਾ ਗਿਆ ਸੀ, ਉਸ ਨੂੰ ਬਾਕੀ ਸਰਹੱਦਾਂ ਖੋਲਣ ਦੇ ਬਾਵਜੂਦ ਅੱਜ ਤੱਕ ਨਹੀਂ ਖੋਲਿਆ ਗਿਆ, ਜਿਸ ਨੂੰ ਲੈ ਕੇ ਸੰਗਤਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਉਨ•ਾਂ ਕਿਹਾ ਕਿ ਹੁਣ ਜਦ ਦੋਵਾਂ ਦੇਸ਼ਾਂ ਵਲੋਂ ਆਪਸੀ ਵਪਾਰ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਥੇ ਭੇਜੇ ਜਾ ਰਹੇ ਹਨ, ਪਰ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਇਹ ਲਾਂਘਾ ਅਜੇ ਵੀ ਬੰਦ ਰੱਖਿਆ ਹੋਇਆ ਹੈ | ਡਾ. ਬਾਜਵਾ ਨੇ ਕਿਹਾ ਕਿ ਇਸ ਅਮਨ ਦੇ ਲਾਂਘੇ 'ਤੇ ਸਿਆਸਤ ਨਾ ਕੀਤੀ ਜਾਵੇ | ਉਨ•ਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਲਾਂਘਾ ਜਲਦ ਤੋਂ ਜਲਦ ਖੋਲਿਆ ਜਾਵੇ | ਇਸ ਮੌਕੇ ਹਰਜਿੰਦਰ ਸਿੰਘ, ਬਲਜੀਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਕਰਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿੰਧੂ ਦਰਸ਼ਨ ਯਾਤਰਾ ਨੇ ਦੇਸ਼ ਨੂੰ ਇਕ ਸੂਤਰ 'ਚ ਪਰੋਣ ਦਾ ਕੰਮ ਕੀਤਾ : ਪਰਮਜੀਤ ਸਿੰਘ ਗਿੱਲ ਅਗਲੀ ਖ਼ਬਰ ਨਵਾਂ ਬੱਸ ਅੱਡਾ ਧਾਰੀਵਾਲ ਵਿਖੇ ਪਖਾਨਿਆਂ ਦੀ ਮਾੜੀ ਹਾਲਤ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।