29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

'ਆਪ' ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕਗਾਰ 'ਤੇ ਲਿਆਂਦਾ : ਪਿ੍ੰ. ਸੁਲੱਖਣ ਸਿੰਘ

ਅਜੀਤ ਡੈਸਕ 26-03-2026
ਬਟਾਲਾ, 25 ਮਾਰਚ (ਸਤਿੰਦਰ ਸਿੰਘ)- ਪੰਜਾਬ 'ਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਬਰਬਾਦੀ ਦੇ ਕਗਾਰ 'ਤੇ ਲਿਆ ਖੜ੍ਹਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਦੇ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪਿ੍ੰ. ਸੁਲੱਖਣ ਸਿੰਘ ਭੇਟ ਪੱਤਣ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਸੂਬ ਦੇ ਲੋਕਾਂ ਦੀ ਹਾਲਤ ਏਨ੍ਹੀ ਤਰਸਯੋਗ ਹੋ ਚੁੱਕੀ ਹੈ ਕਿ ਆਮ ਲੋਕਾਂ ਦੀ ਬਜਾਏ ਉੱਚ ਅਧਿਕਾਰੀ ਵੀ ਸੁਰੱਖਿਅਤ ਨਹੀ ਹਨ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਆਪ ਦੇ ਇਕ ਮੰਤਰੀ ਵਲੋਂ ਉੱਚ ਅਧਿਕਾਰੀ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਅਧਿਕਾਰੀ ਦੇ ਪਰਿਵਾਰ ਨੂੰ ਇਨਸਾਫ ਦੁਆਉਣ ਤੇ ਮੰਤਰੀ 'ਤੇ ਮਾਮਲਾ ਦਰਜ ਕਰਨ ਲਈ ਹੋਰ ਪਾਰਟੀਆਂ ਨੂੰ ਨਾਲ ਲੈ ਕੇ ਸਰਕਾਰ ਦੇ ਖਿਲਾਫ਼ ਹੱਲਾ ਬੋਲਿਆ ਜਿਸ ਤਹਿਤ ਸਰਕਾਰ ਨੂੰ ਆਖਰ ਲਾਲਜੀਤ ਸਿੰਘ ਭੁੱਲਰ ਨੂੰ ਗਿ੍ਫਤਾਰ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਆਏ ਦਿਨ ਕਤਲ, ਚੋਰੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਨਾਲ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ | ਇਸ ਮੌਕੇ ਕੇਵਲ ਸਿੰਘ, ਹਰਜੀਤ ਸਿੰਘ ਐਸ.ਆਈ. ਊਧਨਵਾਲ, ਰਘਬੀਰ ਸਿੰਘ ਐਸ.ਆਈ., ਸਤਨਾਮ ਸਿੰਘ, ਗੁਰਨਾਮ ਸਿੰਘ ਝੌਰ, ਮੰਗਲ ਸਿੰਘ ਚੇਅਰਮੈਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਸੋਸੀਏਟ ਅਧਿਆਪਕ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪਰਮਜੀਤ ਕੌਰ ਸ਼ਕਰੀ ਨੂੰ ਬਲਾਕ ਸੰਮਤੀ ਕਲਾਨੌਰ ਦੇ ਚੇਅਰਪਰਸਨ ਬਣਨ 'ਤੇ ਮੁਹਤਬਰਾਂ ਵਲੋਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।